ਮੋਗਾ ’ਚ ਰੇਲਵੇ ਲਾਈਨ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼/ 30 ਸਾਲਾ ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣ/ ਪੁਲਿਸ ਨੇ ਲਾਸ਼ ਮੋਰਚਰੀ ’ਚ ਰਖਵਾ ਕੇ ਜਾਂਚ ਆਰੰਭੀ

0
2

ਮੋਗਾ ਦੇ ਅਕਾਲਸਰ ਰੋਡ ਸਥਿਤ ਰੇਲਵੇ ਲਾਈਨ ਨੇੜੇ ਇੱਕ ਖਾਲੀ ਪਲਾਟ ਵਿੱਚੋਂ ਅਣਪਛਾਤੀ ਲਾਸ਼ ਬਰਾਮਦ ਹੋਣ ਦੀ ਖਬਰ ਸਾਹਮਣੇ ਆਈ ਹੈ। ਜੀ.ਆਰ.ਪੀ. ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਉਮਰ 30 ਸਾਲਾਂ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ ਲਾਸ਼ ਦੋ-ਤਿੰਨ ਦਿਨ ਪੁਰਾਣੀ ਜਾਪਦੀ ਹੈ। ਪੁਲਿਸ ਨੇ ਲੋਕਾਂ ਨੂੰ ਮ੍ਰਿਤਕ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਹੋਣ ਤੇ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਪੁਲਿਸ ਚੌਕੀ ਦੀ ਇੰਚਾਰਜ ਏ.ਐੱਸ.ਆਈ. ਨਰੇਸ਼ ਕੁਮਾਰੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਕਾਲਸਰ ਰੋਡ ਰੇਲਵੇ ਲਾਈਨ ਨੇੜੇ ਇੱਕ ਖਾਲੀ ਥਾਂ ’ਤੇ ਇੱਕ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ।
ਪੁਲਿਸ ਮੁਤਾਬਕ ਲਾਸ਼ ਦੋ-ਤਿੰਨ ਦਿਨ ਪੁਰਾਣੀ ਜਾਪਦੀ ਹੈ। ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ।  ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਨੌਜਵਾਨ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਜੀ.ਆਰ.ਪੀ. ਪੁਲਿਸ ਨਾਲ ਸੰਪਰਕ ਕਰੇ, ਤਾਂ ਜੋ ਮ੍ਰਿਤਕ ਦੀ ਪਛਾਣ ਕਰਕੇ ਉਸਦੇ ਪਰਿਵਾਰਕ ਮੈਂਬਰਾਂ ਤੱਕ ਜਾਣਕਾਰੀ ਪਹੁੰਚਾਈ ਜਾ ਸਕੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here