ਪੰਜਾਬ ਸਮਰਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ/ ਸੈਂਕੜੇ ਨੌਜਵਾਨਾਂ ਨੇ ਅਕਾਲੀ ਦਲ ਛੱਡ ‘ਆਪ’ ਦਾ ਫੜਿਆ ਪੱਲਾ/ ਵਿਧਾਇਕ ਦਿਆਲਪੁਰਾ ਨੇ ਕਰਵਾਇਆ ਸ਼ਾਮਲ By admin - August 17, 2026 0 2 Facebook Twitter Pinterest WhatsApp ਹਲਕਾ ਸਮਰਾਲਾ ਦੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੈਂਕੜੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਹਲਕਾ ਵਿਧਾਇਕ ਦੀ ਮੌਜੂਦਗੀ ਵਿੱਚ ਨੌਜਵਾਨਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਜੀ ਆਇਆਂ ਕੀਤਾ ਗਿਆ। ਆਪ ਵਿੱਚ ਸ਼ਾਮਲ ਹੋਏ ਨੌਜਵਾਨ ਆਗੂ ਅਮਨਪ੍ਰੀਤ ਸਿੰਘ ਵਾਸੀ ਪਿੰਡ ਮਾਨਪੁਰ ਨੇ ਦੱਸਿਆ ਕਿ ਉਹ ਪਹਿਲਾਂ ਕਾਫੀ ਸਾਲਾਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਪਣੇ 300 ਤੋਂ 400 ਨੌਜਵਾਨ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਹਲਕਾ ਵਿਧਾਇਕ ਨੇ ਦੱਸਿਆ ਕਿ ਸਰਕਾਰ ਵਲੋਂ ਪਿੰਡਾਂ ਵਿੱਚ ਬਣਾਏ ਗਏ ਖੇਡ ਗਰਾਊਂਡਾਂ ਦੇ ਹੁਣ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪਿੰਡ ਹੇਡੋਂ ਢਾਹੇ ਵਿੱਚ ਬਣਾਏ ਗਏ ਖੇਡ ਗਰਾਊਂਡ ਵਿੱਚ ਤਿਆਰੀ ਕਰਨ ਵਾਲੇ 35 ਵਿੱਚੋਂ 28 ਨੌਜਵਾਨਾਂ ਦੀ ਫੌਜ ਵਿੱਚ ਭਰਤੀ ਹੋਈ ਹੈ। ਇਸੇ ਤਰ੍ਹਾਂ ਪਿੰਡ ਮਾਣਕੀ ਦੇ ਗਰਾਊਂਡ ਵਿੱਚੋਂ 25 ਵਿੱਚੋਂ 24 ਨੌਜਵਾਨਾਂ ਨੇ ਫੌਜ ‘ਚ ਸਿਲੈਕਸ਼ਨ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨਾ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਪ੍ਰਾਪਤੀ ਹੈ। ਆਪ ਵਰਕਰ ਬਲਗੀਰਨ ਸਿੰਘ ਨੇ ਕਿਹਾ ਕਿ ਦੇਸ਼ ਦੀ 60 ਫੀਸਦੀ ਆਬਾਦੀ ਯੂਥ ਹੈ ਅਤੇ ਕੋਈ ਵੀ ਇਨਕਲਾਬ ਨੌਜਵਾਨਾਂ ਦੇ ਦਮ ‘ਤੇ ਹੀ ਆਉਂਦਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਯੂਥ ਅਹਿਮ ਭੂਮਿਕਾ ਨਿਭਾਏਗਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ।