ਆਮ ਆਦਮੀ ਪਾਰਟੀ ਦੀ ਨਸ਼ਿਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ/ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕੀਤਾ ਸੰਬੋਧਨ/ ਨਸ਼ਾ ਤਸਕਰਾਂ ਖਿਲਾਫ ਕੀਤੀ ਕਾਰਵਾਈ ਬਾਰੇ ਸਾਂਝਾ ਕੀਤੀ ਜਾਣਕਾਰੀ

0
20

ਆਮ ਆਦਮੀ ਪਾਰਟੀ ਨੇ ਪੰਜਾਬ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਦਾ ਬਿਊਰਾ ਸਾਂਝਾ ਕੀਤਾ ਐ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖਾਜਾਨਾ ਮੰਤਰੀ ਹਰਪਾਲ ਚੀਮਾ ਨੇ ਨਸ਼ਿਆਂ ਖਿਲਾਫ ਹੁਣ ਤਕ ਕੀਤੀ ਕਾਰਵਾਈ ਦਾ ਬਿਊਰਾ ਸਾਂਝਾ ਕੀਤਾ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਜਿੱਥੇ ਵੱਡੀ ਗਿਣਤੀ ਤਸਕਰਾਂ ਨੂੰ ਜੇਲ੍ਹਾਂ ਅੰਦਰ ਬੰਦ ਕੀਤਾ ਐ, ਉੱਥੇ ਹੀ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਨੇ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਵੀ ਢਾਹੀਆਂ ਗਈਆਂ ਨੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾ ਦੇ ਇਲਾਜ ਲਈ 200 ਮਾਹਿਰਾਂ ਦੀ ਆਰਜ਼ੀ ਕੀਤੀ ਜਾ ਰਹੀ ਐ ਜੋ ਇਨ੍ਹਾਂ ਨੌਜਵਾਨਾਂ ਦਾ ਇਲਾਜ ਕਰਨ ਵਿਚ ਮੁੱਖ ਭੂਮਿਕਾ ਨਿਭਾਉਣਗੇ ਅਤੇ ਪੱਕੀ ਭਰਤੀ ਅਗਲੇ 6 ਮਹੀਨਿਆਂ ਅੰਦਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਚੁੱਕੇ ਗਏ ਹੋਰ ਕਦਮਾਂ ਦੀ ਵੀ ਜਾਣਕਾਰੀ ਸਾਂਝਾ ਕੀਤੀ।

LEAVE A REPLY

Please enter your comment!
Please enter your name here