ਪੰਜਾਬ ਸਮਾਣਾ ਸਥਿਤ ਪੰਜਾਬ ਨੈਸ਼ਨਲ ਬੈਂਕ ਅੰਦਰੋਂ ਚੋਰੀ/ ਕੈਂਸਰ ਪੀੜਤ ਮਹਿਲਾ ਦੇ 43 ਹਜ਼ਾਰ ਲੈ ਕੇ ਫਰਾਰ/ ਬੈਂਕ ’ਤੇ ਲਾਪ੍ਰਵਾਹੀ ਦੇ ਇਲਜ਼ਾਮ, ਮੰਗਿਆ ਇਨਸਾਫ By admin - August 18, 2026 0 2 Facebook Twitter Pinterest WhatsApp ਸਮਾਣਾ ਸਥਿਤ ਪੰਜਾਬ ਨੈਸ਼ਨਲ ਬੈਂਕ ਵਿਚ ਉਸ ਵੇਲੇ ਵੱਡਾ ਹੰਗਾਮਾ ਗਿਆ ਜਦੋਂ ਬੈਂਕ ਵਿਚੋਂ ਪੈਸੇ ਕਢਵਾਉਣ ਆਈ ਮਹਿਲਾ ਦੇ 43 ਹਜ਼ਾਰ ਲੈ ਕੇ ਇਕ ਸਖਸ਼ ਫਰਾਰ ਹੋ ਗਿਆ। ਪੀੜਤ ਮਹਿਲਾ ਦੇ ਦੱਸਣ ਮੁਤਾਬਕ ਉਹ ਕੈਂਸਰ ਪੀੜਤ ਹੈ ਅਤੇ ਬੈਂਕ ਵਿਚੋਂ ਪੈਸੇ ਕਢਵਾਉਣ ਆਈ ਸੀ, ਜਿੱਥੇ ਇਕ ਕਥਿਤ ਚੋਰ ਉਨ੍ਹਾਂ ਦੇ 43 ਹਜ਼ਾਰ ਲੈ ਕੇ ਫਰਾਰ ਹੋ ਗਿਆ। ਪੀੜਤਾ ਦੇ ਦੱਸਣ ਮੁਤਾਬਕ ਬੈਂਕ ਵਿਚ ਸਕਿਊਰਟੀ ਗਾਰਡ ਮੌਜੂਦ ਨਹੀਂ ਸੀ ਅਤੇ ਕੈਮਰੇ ਵਿਚ ਠੀਕ ਕੰਮ ਨਹੀਂ ਸੀ ਕਰ ਰਹੇ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਬੈਂਕ ਅੰਦਰ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੌਕੇ ਤੇ ਮੌਜੂਦ ਅਧਿਕਾਰੀ ਨੇ ਸਕਿਉਰਟੀ ਗਾਰਡ ਨਾ ਹੋਣ ਦੀ ਗੱਲ ਕਬੂਲੀ ਪਰ ਬਹੁਤੀ ਗੱਲ ਕਰਨ ਤੋਂ ਟਾਲਾ ਵੱਟਦਾ ਨਜਰ ਆਏ। ਜਾਣਕਾਰੀ ਮੁਤਾਬਕ, ਮਹਿਲਾ ਬੈਂਕ ਵਿੱਚ ਲਾਈਨ ਵਿੱਚ ਖੜ੍ਹੀ ਸੀ, ਇਸੇ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ ‘ਤੇ ਉਸਦੇ ਪੈਸੇ ਚੋਰੀ ਕਰ ਲਏ ਅਤੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਮੌਕੇ ‘ਤੇ ਮੌਜੂਦ ਕਈ ਲੋਕਾਂ ਵੱਲੋਂ ਉਸਦਾ ਪਿੱਛਾ ਵੀ ਕੀਤਾ ਗਿਆ, ਪਰ ਉਹ ਅੱਖੋਂ-ਪਰੋਖੇ ਹੋ ਕੇ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਬੈਂਕ ਦੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੈਂਕ ਦੇ ਬਾਹਰ ਕੋਈ ਗਨਮੈਨ ਤਾਇਨਾਤ ਨਹੀਂ ਸੀ ਅਤੇ ਬੈਂਕ ਦੇ ਸੀਸੀਟੀਵੀ ਕੈਮਰੇ ਵੀ ਠੀਕ ਤਰੀਕੇ ਨਾਲ ਕੰਮ ਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਜਦੋਂ ਇਸ ਮਾਮਲੇ ਸਬੰਧੀ ਬੈਂਕ ਮੈਨੇਜਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਮੈਨੇਜਰ ਛੁੱਟੀ ‘ਤੇ ਹੋਣ ਦੀ ਜਾਣਕਾਰੀ ਮਿਲੀ। ਮੌਕੇ ‘ਤੇ ਮੌਜੂਦ ਸਹਾਇਕ ਅਧਿਕਾਰੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਕੈਮਰੇ ਦੇ ਸਾਹਮਣੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਬੈਂਕ ਦੇ ਅੰਦਰ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਕਥਿਤ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ ਅਤੇ ਉਸ ਤੱਕ ਪਹੁੰਚ ਕੀਤੀ ਜਾ ਸਕੇ। ਹੁਣ ਪੀੜਤ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਪੈਸੇ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਜਾਵੇ ਅਤੇ ਬੈਂਕ ਦੇ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾਵੇ।