ਪੰਜਾਬ ਫਤਿਹਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੀ ਪ੍ਰੈੱਸ ਕਾਨਫਰੰਸ/ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਚਨਾਰਥਲ ਨੇ ਕੀਤਾ ਸੰਬੋਧਨ/ ਪਾਰਟੀ ਪ੍ਰਧਾਨ ਸੁਖਬੀਰ ਬਾਦਲ ’ਤੇ ਹਮਲੇ ਦੀ ਨਿੰਦਾ By admin - August 18, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੂਬਾ ਪੱਧਰੀ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ’ਤੇ ਇਸ ਤਰ੍ਹਾਂ ਦਾ ਹਮਲਾ ਲੋਕਤੰਤਰਿਕ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਧਿਰ ਨੂੰ ਸਿਆਸੀ ਆਗੂਆਂ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪ੍ਰੈੱਸ ਕਾਨਫਰੰਸ ਦੇ ਅੰਤ ਵਿੱਚ ਪਾਰਟੀ ਆਗੂਆਂ ਨੇ ਸਰਕਾਰ ਅਤੇ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਕਿ ਸੁਖਬੀਰ ਬਾਦਲ ਦੇ ਉੱਪਰ ਇਸ ਤੋਂ ਪਹਿਲਾਂ ਅਤੇ ਹੁਣ ਹੋਏ ਹਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ ਅਤੇ ਜੇਕਰ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।