ਅੰਮ੍ਰਿਤਸਰ ਦੇ ਏਡੀਸੀਪੀ ਹਰਪਾਲ ਸਿੰਘ ਦਾ ਨੇਕ ਉਪਰਾਲਾ/ ਦੋ ਬੱਚੀਆਂ ਦੀ ਸਕੂਲ ਫੀਸ ਦਾ ਕੀਤਾ ਪ੍ਰਬੰਧ/ ਪਰਿਵਾਰ ਨੇ ਉਪਰਾਲੇ ਲਈ ਕੀਤਾ ਧੰਨਵਾਦ

0
2

ਪੰਜਾਬ ਪੁਲਿਸ ਉੱਤੇ ਅਕਸਰ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾਂਦੇ ਹਨ ਪਰ ਅੰਮ੍ਰਿਤਸਰ ਦੇ ਏਡੀਸੀਪੀ ਹਰਪਾਲ ਸਿੰਘ ਵੱਲੋਂ ਕੀਤਾ ਗਿਆ ਇੱਕ ਮਨੁੱਖਤਾ ਭਰਿਆ ਉਪਰਾਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।  ਉਨ੍ਹਾਂ ਨੇ ਇੱਕ ਅਜਿਹੇ ਪਰਿਵਾਰ ਦੀ ਮਦਦ ਕੀਤੀ, ਜਿਸ ਦੇ ਪਿਤਾ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਦੋ ਬੱਚੀਆਂ ਦੀ ਪੜ੍ਹਾਈ ਰੁਕਣ ਦੇ ਕਗਾਰ ‘ਤੇ ਸੀ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਏਡੀਸੀਪੀ ਹਰਪਾਲ ਸਿੰਘ ਖੁਦ ਮੌਕੇ ‘ਤੇ ਪਹੁੰਚੇ ਅਤੇ ਬੱਚੀਆਂ ਦੀ ਸਕੂਲ ਫੀਸ ਦਾ ਹੱਲ ਕਰਵਾਇਆ। ਇਸ ਮੌਕੇ ਬੱਚੀਆਂ ਦੇ ਪਿਤਾ ਨੇ ਹੱਥ ਜੋੜ ਕੇ ਏਡੀਸੀਪੀ ਹਰਪਾਲ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਏਡੀਸੀਪੀ ਹਰਪਾਲ ਸਿੰਘ ਨੇ ਬੱਚੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਆਪਣੀ ਪੜ੍ਹਾਈ ਨਾ ਛੱਡਣ। ਉਨ੍ਹਾਂ ਨੇ ਆਪਣਾ ਨਿੱਜੀ ਸੰਪਰਕ ਨੰਬਰ ਵੀ ਪਰਿਵਾਰ ਨੂੰ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਲੋੜ ਪੈਂਦੀ ਹੈ ਤਾਂ ਉਹ ਹਰ ਸੰਭਵ ਮਦਦ ਲਈ ਤੁਰੰਤ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਬੱਚਿਆਂ ਦੇ ਚੰਗੇ ਭਵਿੱਖ ਦੀ ਕੁੰਜੀ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਬੱਚਿਆਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਏਡੀਸੀਪੀ ਹਰਪਾਲ ਸਿੰਘ ਦੇ ਇਸ ਮਨੁੱਖੀ ਕਦਮ ਦੀ ਇਲਾਕੇ ਦੇ ਲੋਕਾਂ ਵੱਲੋਂ ਵੀ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here