ਪੰਜਾਬ ਨਵੀਂ ਜ਼ਿੰਮੇਵਾਰੀ ਤੋਂ ਬਾਦ ਮਨਪ੍ਰੀਤ ਬਾਦਲ ਦਾ ਬਿਆਨ/ ਪ੍ਰਧਾਨ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ/ ਜ਼ਿੰਮੇਵਾਰੀ ਨੂੰ ਤਨਦੇਹੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ By admin - August 18, 2026 0 2 Facebook Twitter Pinterest WhatsApp ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦਾ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮੀਡੀਆਂ ਸਾਹਮਣੇ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਆਪਣੀ ਪ੍ਰਤੀਕਿਰਿਆ ਵਿਚ ਮਨਪ੍ਰੀਤ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੀਨੀਅਰ ਆਗੂਆਂ ਤੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਇਨਾਮ ਨਹੀਂ ਬਲਕਿ ਵੱਡੀ ਜ਼ਿੰਮਵਾਰੀ ਹੈ, ਜਿਸ ਨੂੰ ਨਿਭਾਉਣ ਲਈ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਵਿਕਸਤ ਭਾਰਤ ਬਣਾਉਣ ਵਿਚ ਆਪਣੀ ਭੂਮਿਕਾ ਨਿਭਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਉਹ ਭਾਰਤ ਨੂੰ ਆਪਣੇ ਨਿਸ਼ਾਨੇ ਤਕ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣਗੇ, ਇਸ ਤੋਂ ਇਲਾਵਾ ਉਨ੍ਹਾਂ ਦਾ ਹੋਰ ਕੋਈ ਮਕਸਦ ਨਹੀਂ ਹੈ। ਦੱਸਣਯੋਗ ਹੈ ਕਿ ਪਾਰਟੀ ਵੱਲੋਂ ਮਨਪ੍ਰੀਤ ਬਾਦਲ ਨੂੰ ਪਾਰਟੀ ਦਾ ਰਾਸ਼ਟਰੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿਆਸੀ ਮਾਹਿਰ ਇਸ ਨੂੰ ਨਿਯੁਕਤੀ ਨੂੰ ਪੇਂਡੂ ਖੇਤਰਾਂ ਅਤੇ ਮਾਲਵਾ ਪੱਟੀ ਅੰਦਰ ਭਾਜਪਾ ਦਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਵੇਖ ਰਹੇ ਹਨ। ਮਨਪ੍ਰੀਤ ਸਿੰਘ ਬਾਦਲ ਕੋਲ ਬਾਦਲ ਪਰਿਵਾਰ ਨਾਲ ਨਜ਼ਦੀਕੀ ਸਬੰਧਾਂ ਦੇ ਚਲਦਿਆਂ ਲੰਮਾ ਪ੍ਰਸ਼ਾਸਕੀ ਤਜਰਬਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਲੰਮਾ ਸਮਾਂ ਗੁਜਾਰਨ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਪੀਪਲਜ਼ ਪਾਰਟੀ ਆਫ਼ ਪੰਜਾਬ ਬਣਾਈ ਅਤੇ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਏ, ਜਿੱਥੇ ਉਨ੍ਹਾਂ ਨੂੰ ਕੌਮੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਮਿਲੀ ਹੈ।