ਪੰਜਾਬ ਹਿਗੜ੍ਹ ਸਾਹਿਬ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ/ ਪਿੰਡ ਜੱਲਾ ਸਥਿਤ ਸਕੂਲ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ/ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਚਨਚੇਤ ਕੀਤਾ ਦੌਰਾ By admin - August 19, 2026 0 3 Facebook Twitter Pinterest WhatsApp ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਫਤਹਿਗੜ੍ਹ ਸਾਹਿਬ ਦੇ ਪਿੰਡ ਜੱਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸਰਕਾਰੀ ਸਕੂਲ ਦੀ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਦ ਸਕੂਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਲਾਈਵ ਹੋ ਕੇ ਸਕੂਲ ਵਿਚ ਹੋਏ ਵਿਕਾਸ ਕੰਮਾਂ ਬਾਰੇ ਵਿਸਥਾਤਰ ਜਾਣਕਾਰੀ ਸਾਂਝੀ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਦੀ ਪਹਿਲਾਂ ਹਾਲਤ ਬਹੁਤ ਮਾੜੀ ਸੀ ਜਿਸ ਨੂੰ ਹੁਣ ਕਾਫੀ ਸੁਧਾਰ ਦਿੱਤਾ ਗਿਆ ਹੈ। ਵੀਡੀਓ ਬਾਰੇ ਉਨ੍ਹਾਂ ਕਿਹਾ ਕਿ ਇਹ ਕਿਸੇ ਨੇ ਪੁਰਾਣੀ ਵੀਡੀਓ ਵਾਇਰਲ ਕੀਤੀ ਹੈ ਜਦਕਿ ਸਕੂਲ ਦੀ ਮੌਜੂਦਾ ਦਿੱਖ ਕਾਫੀ ਬਦਲ ਚੁੱਕੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ, ਕਿਤਾਬਾਂ ਤੇ ਵਰਦੀਆਂ ਦੀ ਸਥਿਤੀ ਅਤੇ ਬੁਨਿਆਦੀ ਸਹੂਲਤਾਂ ਦਾ ਹਾਲ ਜਾਣਿਆ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਕੂਲ ਦੇ ਸਰਬਪੱਖੀ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਾਂਟ ਜਾਰੀ ਕੀਤੀ ਜਾਵੇਗੀ।