
ਪਟਿਆਲਾ ਦੇ ਰਾਜਪੁਰਾ ਰੋਡ ’ਤੇ ਇੱਕ ਕਬਾੜ ਦੇ ਡੰਪ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਜਾਣਕਾਰੀ ਤੁਰੰਤ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਡੰਪ ਵਿਚ ਪਿਆ ਕਾਫੀ ਸਾਰਾ ਕਬਾੜ ਸੜ ਕੇ ਸੁਆਹ ਹੋ ਗਿਆ।

