ਜਲੰਧਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ ਦੋ ਪਿਸਟਲ ਤੇ 60 ਗਰਾਮ ਹੈਰੋਇਨ ਸਮੇਤ ਦੋ ਕਾਬੂ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ

0
2

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤੇ ਨਸ਼ੇ ਦੀ ਖੇਪ ਸਮੇਤ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮਾਂ ਕੋਲੋਂ ਦੋ ਗੈਰ ਕਾਨੂੰਨੀ ਪਿਸਤੌਲ ਤੇ 60 ਗਰਾਮ ਹੈਰੋਇਨ ਬਰਾਮਦ ਕੀਤੀ ਹੈ।  ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਰਾਜਾ ਵਾਸੀ ਸੁਦਾਮਾ ਵਿਹਾਰ ਜਲੰਧਰ ਵਜੋਂ ਹੋਈ ਹੈ।  ਪੁਲਿਸ ਨੇ ਮੁਲਜਮਾਂ ਦਾ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ।
ਥਾਣਾ 7 ਦੇ ਇੰਚਾਰਜ ਇੰਸਪੈਕਟਰ ਰਵਿੰਦਰ ਕੁਮਾਰ ਦੀ ਟੀਮ ਦੇ ਏਐਸਆਈ ਸਤਿੰਦਰ ਕੁਮਾਰ ਜਮਸ਼ੇਰ ਰੋਡ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਸ਼ਤ ਅਤੇ ਜਾਂਚ ਕਰ ਰਹੇ ਸਨ। ਇਸੇ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 60 ਗ੍ਰਾਮ ਹੈਰੋਇਨ, 2,500 ਰੁਪਏ ਦੀ ਡਰੱਗ ਮਨੀ ਅਤੇ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ।
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਡਿਵੀਜ਼ਨ ਨੰਬਰ 7 ਵਿਖੇ ਐਫਆਈਆਰ ਨੰਬਰ 198 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

LEAVE A REPLY

Please enter your comment!
Please enter your name here