ਪੰਜਾਬ ਮੋਗਾ ਵਿਖੇ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ/ ਵੱਖ ਵੱਖ ਥਾਈ ਮਨਾਇਆ ਤੀਆਂ ਦਾ ਤਿਉਹਾਰ/ ਵਿਧਾਇਕਾ ਅਮਨਦੀਪ ਕੌਰ ਨੇ ਕੀਤੀ ਸ਼ਿਰਕਤ By admin - August 19, 2026 0 2 Facebook Twitter Pinterest WhatsApp ਮੋਗਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਏ ਗਏ ਤੀਆਂ ਦੇ ਮੇਲਿਆਂ ਦੌਰਾਨ ਮਹਿਲਾਵਾਂ ਅਤੇ ਬੱਚਿਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਮੇਲੇ ਵਿੱਚ ਮੋਗਾ ਦੇ ਵੱਖ-ਵੱਖ ਇਲਾਕਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਮਹਿਲਾਵਾਂ ਅਤੇ ਬੱਚਿਆਂ ਨੇ ਸ਼ਿਰਕਤ ਕਰਦਿਆਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਰੰਗਾਂ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਮੇਲੇ ਦੇ ਆਖਰੀ ਦਿਨ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਿਲਾਵਾਂ ਦੇ ਨਾਲ ਪੰਜਾਬੀ ਬੋਲੀਆਂ ਪਾਈਆਂ ਅਤੇ ਗਿੱਧਾ ਪਾ ਕੇ ਮੇਲੇ ਦਾ ਰੰਗ ਹੋਰ ਵੀ ਗੂੜ੍ਹਾ ਕਰ ਦਿੱਤਾ। ਵਿਧਾਇਕ ਵੱਲੋਂ ਮਹਿਲਾਵਾਂ ਨਾਲ ਮਿਲ ਕੇ ਗਿੱਧਾ ਪਾਉਣ ’ਤੇ ਮੇਲੇ ਵਿੱਚ ਮੌਜੂਦ ਮਹਿਲਾਵਾਂ ਅਤੇ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਤੀਆਂ ਦੇ ਮੇਲੇ ਦੌਰਾਨ ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਗਿੱਧਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਨੂੰ ਪੇਸ਼ ਕੀਤਾ। ਮੇਲੇ ਵਿੱਚ ਪੰਜਾਬੀ ਲੋਕ ਗੀਤਾਂ ਅਤੇ ਬੋਲੀਆਂ ਦੀ ਗੂੰਜ ਨਾਲ ਮਾਹੌਲ ਪੂਰੀ ਤਰ੍ਹਾਂ ਖੁਸ਼ਗਵਾਰ ਬਣਿਆ ਰਿਹਾ। ਇਸ ਮੌਕੇ ਮਹਿਲਾਵਾਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਵਿੱਤੀ ਸਹਾਇਤਾ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ। ਮਹਿਲਾਵਾਂ ਨੇ ਇਸ ਖੁਸ਼ੀ ਨਾਲ ਜੁੜੀਆਂ ਬੋਲੀਆਂ ਪਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਉਨ੍ਹਾਂ ਲਈ ਹੌਸਲੇ ਅਤੇ ਸਨਮਾਨ ਦਾ ਪ੍ਰਤੀਕ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਸਬੰਧ ਰੱਖਦਾ ਹੈ। ਅਜਿਹੇ ਮੇਲੇ ਨਵੀਂ ਪੀੜ੍ਹੀ ਨੂੰ ਪੰਜਾਬ ਦੀਆਂ ਪੁਰਾਣੀਆਂ ਰਵਾਇਤਾਂ, ਲੋਕ ਗੀਤਾਂ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਮਹਿਲਾਵਾਂ ਨੂੰ ਤੀਆਂ ਦੀ ਵਧਾਈ ਦਿੰਦਿਆਂ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਅੱਗੇ ਵਧਾਉਣ ਦਾ ਸੱਦਾ ਦਿੱਤਾ।