ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ਵੱਡਾ ਐਕਸ਼ਨ/ ਬੰਬੀਹਾ ਗੈਂਗ ਦੇ ਤਿੰਨ ਗੁਰਗੇ ਮਲੇਸ਼ੀਆ ਤੋਂ ਡਿਪੋਰਟ/ ਲੱਕੀ ਪਟਿਆਲ ਦੇ ਨੇੜਲੇ ਸਾਥੀ ਹਨ ਤਿੰਨੇ ਮੁਲਜ਼ਮ

0
2

ਪੰਜਾਬ ਪੁਲਿਸ ਹੱਥ ਗੈਂਗਸਟਰਾਂ ਖਿਲਾਫ ਮੁਹਿੰਮ ਤਹਿਤ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਬੰਬੀਹਾ ਗੈਂਗ ਦੇ ਤਿੰਨ ਮੈਂਬਰਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਇਆ ਹੈ। ਵਾਪਸ ਲਿਆਂਦੇ ਮੁਲਜ਼ਮਾਂ ਵਿਚ ਜਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਸ਼ਾਮਲ ਹਨ। ਇਹ ਤਿੰਨ ਬੰਬੀਹਾ ਗਰੋਹ ਦੇ ਮੁਖੀ ਲੱਕੀ ਪਟਿਆਲ ਦੇ ਕਾਫੀ ਨੇੜੇ ਸਨ ਅਤੇ ਪੰਜਾਬ ਸਮੇਤ ਗੁਆਢੀ ਸੂਬਿਆਂ ਵਿਚ ਜ਼ਬਰੀ ਵਸੂਲੀ, ਟਾਰਗੇਟ ਕਿਲਿੰਗ ਸਮੇਤ ਕਈ ਵਾਰਦਾਤਾਂ ਵਿਚ ਸ਼ਾਮਲ ਸਨ। ਇਨ੍ਹਾਂ ਦੇ ਤਾਰ ਲੁਧਿਆਣਾ ਗਰਨੇਡ ਹਮਲੇ ਨਾਲ ਵੀ ਜੁੜੇ ਦੱਸੇ ਜਾ ਰਹੇ ਹਨ। ਪੁਲਿਸ ਨੇ ਇਹ ਕਾਰਵਾਈ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਲੁਕੇ ਹੋਏ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਹੈ।  ਪੁਲਿਸ ਨੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ, ਵਿਦੇਸ਼ਾਂ ਵਿੱਚ ਲੁਕੇ ਹੋਏ 38 ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਨੂੰ ਭਾਰਤ ਲਿਆਉਣ ਲਈ ਹਵਾਲਗੀ ਅਤੇ ਦੇਸ਼ ਨਿਕਾਲਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਜੂਨ ਵਿੱਚ ਦੋ ਕਥਿਤ KZF ਅੱਤਵਾਦੀਆਂ, ਗੁਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਨੂੰ ਮਲੇਸ਼ੀਆ ਤੋਂ ਡਿਪੋਰਟ ਕੀਤਾ ਗਿਆ ਸੀ।
ਇਸ ਤੋਂ ਬਾਦ ਜੁਲਾਈ ਵਿੱਚ ‘ਆਪ੍ਰੇਸ਼ਨ ਨੋਮੈਡ ਹੰਟ’ ਤਹਿਤ ਮੋਸਟ ਵਾਂਟੇਡ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਇੰਡੋਨੇਸ਼ੀਆ ਦੇ ਜਕਾਰਤਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ ਸੀ ਅਤੇ ਹੁਣ ਅਗਸਤ ਵਿੱਚ ਬੰਬੀਹਾ ਗੈਂਗ ਦੇ ਜਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਨੂੰ ਮਲੇਸ਼ੀਆ ਤੋਂ ਡਿਪੋਰਟ ਕਰ ਕੇ ਗ੍ਰਿਫਤਾਰ ਕੀਤਾ ਗਿਆ ਸੀ। ਵਿਦੇਸ਼ ਬੈਠੇ ਅਪਰਾਧੀਆਂ ਨੂੰ ਵਾਪਸ ਲਿਆਉਣ ਦੀ ਕਾਰਵਾਈ ਨੂੰ ਪੁਲਿਸ ਪ੍ਰਸ਼ਾਸਨ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here