ਮੋਗਾ ਤੋਂ ਹਰਿਦੁਆਰ ਤੇ ਰਿਸ਼ੀਕੇਸ ਲਈ ਮੁਫਤ ਯਾਤਰਾ/ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ/ ਵਿਧਾਇਕਾ ਡਾ. ਅਮਨਦੀਪ ਕੌਰ ਨੇ ਦਿਖਾਈ ਹਰੀ ਝੰਡੀ

0
2

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਗਾ ਤੋਂ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਸੰਗਤ ਨੂੰ ਲੈ ਕੇ ਸਲੀਪਰ ਕਲਾਸ ਬੱਸ ਰਵਾਨਾ ਕੀਤੀ ਗਈ। ਇਸ ਬੱਸ ਨੂੰ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਆਪਣੇ ਸੰਬੋਧਨ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਸ਼ਰੂ ਕੀਤੀ ਇਹ ਯੋਜਨਾ ਬਜ਼ੁਰਗਾਂ ਲਈ ਲਾਹੇਵੰਦੀ ਸਾਬਤ ਹੋ ਰਹੀ ਹੈ। ਇਸ ਯਾਤਰਾ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤ ਵਿਚ ਸ਼ਾਮਲ ਬਜ਼ੁਰਗਾਂ ਨੇ ਮੁੱਖ ਮੰਤਰੀ ਮਾਨ ਤੇ ਹਲਕਾ ਵਿਧਾਇਕ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਦੇ ਰੁਝੇਵਿਆਂ ਭਰੇ ਜੀਵਨ ਵਿੱਚ ਪਰਿਵਾਰਕ ਮੈਂਬਰਾਂ ਕੋਲ ਆਪਣੇ ਬਜ਼ੁਰਗਾਂ ਨੂੰ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸਮਾਂ ਕੱਢਣਾ ਮੁਸ਼ਕਲ ਹੁੰਦਾ ਹੈ। ਇਸ ਦੇ ਨਾਲ ਹੀ ਦੋ-ਤਿੰਨ ਦਿਨ ਦੀ ਯਾਤਰਾ ਅਤੇ ਆਉਣ-ਜਾਣ ਦੇ ਖਰਚੇ ਕਾਰਨ ਕਈ ਪਰਿਵਾਰਾਂ ਲਈ ਇਹ ਯਾਤਰਾ ਕਰਨਾ ਆਸਾਨ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਰਾਹੀਂ ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਪਹਿਲਾਂ ਵੀ ਇਸ ਯੋਜਨਾ ਤਹਿਤ ਸੰਗਤ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਵਾਹਗਾ ਬਾਰਡਰ ਸਮੇਤ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕੀਤੀ ਗਈ ਹੈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੀਰਥ ਯਾਤਰਾ ਯੋਜਨਾ ਨਾਲ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਮੁਸਕਰਾਹਟ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਲਾਸਰ ਬਾਲਾਜੀ ਅਤੇ ਵ੍ਰਿੰਦਾਵਨ ਸਮੇਤ ਹੋਰ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਇਸ ਉਪਰਾਲੇ ਲਈ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here