ਪੰਜਾਬ ਜਲੰਧਰ ’ਚ ਚੱਲਦੀ ਕਾਰ ਨੂੰ ਲੱਗੀ ਅੱਗ/ ਮਿੰਟਾਂ ’ਚ ਅੱਗ ਦਾ ਗੌਲਾ ਬਣੀ ਕਾਰ/ ਦੋ ਸਵਾਰਾਂ ਦੀ ਮੁਸ਼ਕਲ ਨਾਲ ਬਚੀ ਜਾਨ By admin - August 20, 2026 0 2 Facebook Twitter Pinterest WhatsApp ਜਲੰਧਰ ਦੇ ਮਾਤਾ ਰਾਣੀ ਚੌਕ ਨੇੜੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੋਂ ਗੁਜਰ ਰਹੀ ਇੱਕ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਭਿਆਨਕ ਸੀ ਕਿ ਇਸ ਨੇ ਕੁਝ ਹੀ ਪਲਾਂ ਅੰਦਰ ਸਾਰੀ ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਗਨੀਮਤ ਇਹ ਰਹੀ ਕੇ ਕਾਰ ਵਿਚ ਸਫਰ ਕਰ ਰਹੇ ਦੋਵੇਂ ਸਵਾਰ ਸਮੇਂ ਸਿਰ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ ਜਿਸ ਨਾਲ ੳਨਾ ਦੀ ਜਾਨ ਬਚਾ ਗਈ। ਰਾਹਗੀਰਾਂ ਵੱਲੋਂ ਸੂਚਿਤ ਕੀਤੇ ਜਾਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਘੁਵਿੰਦਰ ਸਿੰਘ ਵਾਸੀ ਕਪੂਰਥਲਾ ਨੇ ਦੱਸਿਆ ਕਿ ਉਹ ਨਿੱਜੀ ਕੰਮ ਲਈ ਜਲੰਧਰ ਆਇਆ ਸੀ ਕਿ ਮਾਤਾ ਰਾਣੀ ਚੌਕ ਦੇ ਨੇੜੇ ਅਚਾਨਕ ਚੱਲਦੀ ਕਾਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਅਤੇ ਥੋੜ੍ਹੀ ਦੇਰ ਬਾਅਦ ਹੀ ਇਸ ਵਿੱਚ ਅੱਗ ਲੱਗ ਗਈ। ਉਸਨੇ ਤੁਰੰਤ ਗੱਡੀ ਰੋਕੀ ਅਤੇ ਦੂਜੇ ਸਵਾਰ ਦੇ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਤੇਜ਼ੀ ਨਾਲ ਫੈਲ ਗਈ। ਰਾਹਗੀਰਾਂ ਨੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਫਿਰ ਰਾਹਗੀਰਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਦੇਰ ਹੋ ਚੁੱਕੀ ਸੀ।