ਪੰਜਾਬ ਫਰੀਦਕੋਟ ਦੇ ਪਿੰਡ ਸੰਧਵਾਂ ’ਚ ਚੱਲਦੇ ਵਿਆਹ ਦੌਰਾਨ ਹੰਗਾਮਾ/ ਗਿੱਦੜਬਾਹਾ ਤੋਂ ਆਈ ਪੁਲਿਸ ਨੇ ਚੁੱਕਿਆ ਕੁੜੀ ਦਾ ਪਿਉ/ ਚੋਰੀ ਦੇ ਮਾਮਲੇ ’ਚ ਗ੍ਰਿਫਤਾਰੀ, ਪਰਿਵਾਰ ਨੇ ਦੋਸ਼ ਨਕਾਰੇ By admin - August 20, 2026 0 2 Facebook Twitter Pinterest WhatsApp ਫਰੀਦਕੋਟ ਦੇ ਪਿੰਡ ਸੰਧਵਾਂ ਵਿਖੇ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇੱਥੇ ਚੱਲ ਰਹੇ ਵਿਆਹ ਸਮਾਗਮ ਦੌਰਾਨ ਗਿੱਦੜਬਾਹਾ ਤੋਂ ਆਈ ਪੁਲਿਸ ਨੇ ਲੜਕੀ ਦੇ ਪਿਤਾ ਨੂੰ ਹਿਰਾਸਤ ਵਿਚ ਲੈਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਪਰਿਵਾਰ ਵੱਲੋਂ ਭਾਰੀ ਵਿਰੋਧ ਕੀਤਾ। ਪਰਿਵਾਰ ਦੇ ਇਲਜਾਮ ਸੀ ਕਿ ਪੁਲਿਸ ਝੂਠੇ ਕੇਸ ਵਿਚ ਫਸਾ ਰਹੀ ਹੈ ਜਦਕਿ ਪੁਲਿਸ ਦਾ ਦਾਅਵਾ ਸੀ ਕਿ ਮੁਲਜ਼ਮ ਟਰਾਂਸਫਾਰਮਰ ਤੇ ਮੋਟਰ ਚੋਰੀ ਦੇ ਮਾਮਲੇ ਵਿਚ ਲੋੜੀਂਦਾ ਹੈ। ਕਾਫੀ ਹੰਗਾਮੇ ਤੋਂ ਬਾਅਦ ਪੁਲਿਸ ਲੜਕੀ ਦੇ ਪਿਤਾ ਨੂੰ ਨਾਲ ਲਿਜਾਣ ਵਿਚ ਸਫਲ ਹੋਈ। ਇਸ ਮੌਕੇ ਲੜਕੀ ਦੇ ਭਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਭੈਣ ਦਾ ਵਿਆਹ ਸੀ ਅਤੇ ਅਨੰਦ ਕਾਰਜ ਹੋ ਰਹੇ ਸਨ ਕੇ ਉਸੇ ਵੇਲੇ ਆਪਣੇ ਆਪ ਨੂੰ ਗਿੱਦੜਬਾਹਾ ਦੀ ਪੁਲਿਸ ਦੇ ਮੁਲਾਜ਼ਮ ਦੱਸਦੇ ਕੁੱਝ ਲੋਕਾਂ ਨੇ ਉਸ ਦੇ ਪਿਤਾ ਨੂੰ ਜ਼ਬਰਦਸਤੀ ਗੱਡੀ ਵਿਚ ਬਿਠਾ ਕੇ ਨਾਲ ਲੈ ਗਈ। ਉਨ੍ਹਾਂ ਕਿਹਾ ਕਿ ਭਾਵੇਂ ਕੇ ਪਹਿਲਾ ਉਨ੍ਹਾਂ ਦੇ ਪਿਤਾ ਦਾ ਨਾਮ ਚੋਰੀ ਮਾਮਲੇ ’ਚ ਆਇਆ ਸੀ ਪਰ ਹੁਣ ਉਹ ਸਾਰੇ ਮਾੜੇ ਕੰਮ ਛੱਡ ਚੁੱਕੇ ਸਨ ਪਰ ਪੁਲਿਸ ਧੱਕੇ ਨਾਲ ਉਨ੍ਹਾਂ ਨੂੰ ਹੋਰ ਮਾਮਲੇ ’ਚ ਫਸਾ ਰਹੀ ਹੈ। ਇਸ ਮਾਮਲੇ ਚ ਥਾਣਾ ਗਿੱਦੜਬਾਹਾ ਦੇ ਥਾਣਾ ਮੁਖੀ ਪਰਵਿੰਦਰ ਸਿੰਘ ਨੇ ਕਿਹਾ ਕਿ ਗਰੀਬ ਸਿੰਘ ਉਰਫ ਰਾਜੂ ਨਾਮਕ ਵਿਅਕਤੀ ਦੇ ਖਿਲਾਫ ਥਾਣਾ ਗਿੱਦੜਬਾਹਾ ਚ ਟ੍ਰਾਂਸਫਾਰਮਰ ਅਤੇ ਮੋਟਰਾਂ ਚੋਰੀ ਦੇ ਮਾਮਲੇ ਚ FIR ਦਰਜ਼ ਹੈ। ਉਨ੍ਹਾਂ ਕਿਹਾ ਕਿ ਇਹ ਇਕ ਗਿਰੋਹ ਦੇ ਰੂਪ ਚ ਕੰਮ ਕਰਦੇ ਹਨ, ਜਿਨ੍ਹਾਂ ਵਿਚੋਂ ਪੰਜ ਵਿਅਕਤੀ ਪਹਿਲਾ ਕਾਬੂ ਕਰ ਚੁੱਕੇ ਹਾਂ। ਅੱਜ ਸੂਚਨਾ ਮਿਲੀ ਸੀ ਕਿ ਇਹ ਪਿੰਡ ਸੰਧਵਾਂ ’ਚ ਇੱਕ ਵਿਆਹ ਸਮਾਗਮ ਚ ਸ਼ਾਮਲ ਹੋਣ ਆਇਆ ਹੈ ਜਿੱਥੇ ਸਾਡੀ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਲੜਕੀ ਦਾ ਅਸਲ ਪਿਤਾ ਨਹੀਂ ਬਲਕਿ ਧਰਮ ਦਾ ਪਿਤਾ ਬਣਿਆ ਹੋਇਆ ਹੈ। ਉਨ੍ਹਾਂ ਕੁੱਟਮਾਰ ਦੇ ਇਲਜ਼ਾਮਾਂ ਨੂੰ ਨਕਾਰਦੇ ਕਿਹਾ ਕਿ ਸਾਡੇ ਵੱਲੋ ਕੋਈ ਕੁੱਟਮਾਰ ਨਹੀਂ ਕੀਤੀ ਗਈ ਉਲਟਾ ਉਸਦੇ ਪਰਿਵਾਰਕ ਮੈਬਰਾਂ ਵੱਲੋਂ ਹੱਥੋਪਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਉਸਦੇ ਗ੍ਰਿਫਤਾਰੀ ਕੋਟਕਪੂਰਾ ਥਾਣਾ ’ਚ ਪਾਈ ਜਾ ਚੁੱਕੀ ਹੈ।