ਪੰਜਾਬ ਚੰਡੀਗੜ੍ਹ ‘ਚ ਆਪ ਕੌਂਸਲਰਾਂ ਦਾ ਜ਼ਬਰਦਸਤ ਪ੍ਰਦਰਸ਼ਨ/ ਬਰਸਾਤੀ ਪਾਣੀ ਦੀ ਨਿਕਾਸੀ ਮਾਮਲੇ ’ਚ ਨਾਅਰੇਬਾਜ਼ੀ/ ਸ਼ਹਿਰ ਦੇ ਪ੍ਰਬੰਧਾਂ ’ਤੇ ਖੜ੍ਹੇ ਕੀਤੇ ਸਵਾਲ By admin - August 20, 2026 0 2 Facebook Twitter Pinterest WhatsApp ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਕੌਂਸਲਰਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਨਗਰ ਨਿਗਮ ਨੂੰ ਘੇਰਿਆ ਹੈ। ਨਗਰ ਨਿਗਮ ਦਫਤਰ ਅੱਗੇ ਇਕੱਠਾ ਹੋਏ ਆਪ ਕੌਂਸਲਰਾਂ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ‘ਆਪ’ ਆਗੂਆਂ ਨੇ ਅਨੋਖਾ ਪ੍ਰਦਰਸ਼ਨ ਕਰਦਿਆਂ ਸੜਕਾਂ ‘ਤੇ ਕਿਸ਼ਤੀਆਂ ਲਿਆ ਕੇ ਸ਼ਹਿਰ ਦੇ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਆਪ ਆਗੂਆਂ ਦਾ ਕਹਿਣਾ ਸੀ ਕਿ ਨਗਰ ਨਿਗਮ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ ਵਿਚ ਨਾਕਾਮ ਸਾਬਤ ਹੋਇਆ ਹੈ, ਜਿਸ ਦੇ ਚਲਦਿਆਂ ਬੀਤੇ ਦਿਨ ਬਰਸਾਤ ਦੌਰਾਨ ਗੰਭੀਰ ਹਾਲਤ ਬਣੇ ਸਨ। ਨਗਰ ਨਿਗਮ ਦੀ ਮੀਟਿੰਗ ਤੋਂ ਠੀਕ ਪਹਿਲਾਂ ਇਕੱਠਾ ਹੋਏ ਆਗੂਆਂ ਨੇ ਹੱਥਾਂ ਵਿੱਚ ਪੋਸਟਰ ਫੜ ਕੇ ਪ੍ਰਦਰਸ਼ਨ ਕਰਦਿਆਂ ਮੇਅਰ ਦੇ ਅਸਤੀਫ਼ੇ ਦੀ ਮੰਗ ਕੀਤੀ। ਕੌਂਸਲਰਾਂ ਨੇ ਕਿਹਾ ਕਿ ਜਦੋਂ ਮਾਨਸੂਨ ਦੇ ਮੌਸਮ ਤੋਂ ਠੀਕ ਪਹਿਲਾਂ ਸਫਾਈ ਦਾ ਕੰਮ ਸ਼ੁਰੂ ਹੋਇਆ ਤਾਂ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਨਹੀਂ ਕੀਤਾ ਗਿਆ, ਜਿਸ ਕਾਰਨ ਕੂੜਾ ਦੁਬਾਰਾ ਪਾਈਪਾਂ ਵਿੱਚ ਚਲੇ ਗਿਆ, ਜਿਸ ਕਾਰਨ ਪਾਣੀ ਦੀ ਨਿਕਾਸੀ ਲਈ ਕੋਈ ਜਗ੍ਹਾ ਨਹੀਂ ਬਚੀ ਅਤੇ ਹਾਲਾਤ ਵਿਗੜ ਗਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਸੁੰਦਰ ਸ਼ਹਿਰ ਹੋਣ ਦਾ ਮਾਣ ਹਾਸਲ ਹੈ, ਪਰ ਨਿਗਮ ਦੀ ਅਣਗਹਿਲੀ ਕਾਰਨ ਇਹ ਇਕ ਪਿੰਡ ਦਾ ਰੂਪ ਧਾਰਨ ਕਰ ਗਿਆ ਹੈ। ਇਸੇ ਦੌਰਾਨ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਨਗਰ ਨਿਗਮ ਵੱਲ ਜਾਣ ਵਾਲੀ ਸੜਕ ਨੂੰ ਰੋਕ ਦਿੱਤਾ। ਇਸੇ ਦੌਰਾਨ ਦੋਵੇਂ ਧਿਰਾਂ ਵਿਚਲੇ ਝੜਪਾਂ ਹੋਈਆਂ, ਜਿਸ ਤੋਂ ਬਾਦ ਪੁਲਿਸ ਨੇ ਆਪ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ।