ਮਾਛੀਵਾੜਾ ਪੁਲਿਸ ਦਾ ਨਸ਼ਿਆਂ ਖਿਲਾਫ ਐਕਸ਼ਨ/ 100 ਗਰਾਮ ਚਿੱਟੇ ਸਮੇਤ ਇਕ ਗ੍ਰਿਫਤਾਰ/ ਕੱਪੜੇ ਵੇਚਣ ਦੀ ਆੜ ਹੇਠ ਵੇਚਦਾ ਸੀ ਨਸ਼ਾ

0
2

ਮਾਛੀਵਾੜਾ ਸਾਹਿਬ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਇਕ ਤਸਕਰ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮ ਦੀ ਪਛਾਣ ਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਟੋਡਰਪੁਰਾ ਸਮਰਾਲਾ ਵਜੋਂ ਹੋਈ ਹੈ। ਮਿਲਜਮ ਤੇ ਪਹਿਲਾਂ ਵੀ ਨਸ਼ਾ ਸਪਲਾਈ ਤੇ ਨਾਜਾਇਜ਼ ਸ਼ਰਾਬ ਦੇ ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਮੁਲਜਮ ਕੱਪੜੇ ਵੇਚਣ ਦੀ ਆੜ ਹੇਠ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ। ਪੁਲਿਸ ਵੱਲੋਂ ਮੁਲਜਮ ਦਾ ਤਿੰਨਾਂ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰਿਤਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਾਛੀਵਾੜਾ ਪੁਲਿਸ ਵੱਲੋਂ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲੈਣ ਦੌਰਾਨ ਉਸ ਕੋਲੋਂ 100 ਗ੍ਰਾਮ ਚਿੱਟਾ ਬਰਾਮਦ ਹੋਇਆ। ਇਸ ਸਬੰਧੀ ਮੁਕੱਦਮਾ ਨੰਬਰ 363, ਮਿਤੀ 28-06-2026, ਧਾਰਾ 21-85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਮਾਛੀਵਾੜਾ ਸਾਹਿਬ ਵਿਖੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਪੁਲਿਸ ਵੱਲੋਂ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਨਸ਼ੇ ਦੀ ਸਪਲਾਈ ਨਾਲ ਜੁੜੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਹੋ ਚੁੱਕਾ ਹੈ। ਮੁਕੱਦਮਾ ਨੰਬਰ 171, ਮਿਤੀ 14-09-2021 ਵਿੱਚ ਉਸ ਕੋਲੋਂ 25 ਗ੍ਰਾਮ ਨਸ਼ੀਲਾ ਪਦਾਰਥ ਅਤੇ 30 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਹੋਣ ਦਾ ਜ਼ਿਕਰ ਹੈ। ਇਸ ਮਾਮਲੇ ਵਿੱਚ ਐਕਸਾਈਜ਼ ਐਕਟ ਤਹਿਤ ਵੀ ਕਾਰਵਾਈ ਕੀਤੀ ਗਈ ਸੀ।

LEAVE A REPLY

Please enter your comment!
Please enter your name here