ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੁਖਰਾਜ ਭੱਲਾ/ ਪਿਤਾ ਜਸਵਿੰਦਰ ਭੱਲਾ ਦੀ ਬਰਸੀ ਮੌਕੇ ਕੀਤੀ ਅਰਦਾਸ/ ਸਵ: ਭੱਲਾ ਨੂੰ ਗੁਰੂ ਚਰਨਾਂ ਵਿਚ ਨਿਵਾਸ ਦੀ ਕੀਤੀ ਕਾਮਨਾ

0
2

ਸਵਰਗਵਾਸੀ ਜਸਵਿੰਦਰ ਸਿੰਘ ਭੱਲਾ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਸਪੁੱਤਰ ਪੁਖਰਾਜ ਭੱਲਾ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਿਤਾ ਜੀ ਦੇ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ, ਸੋ ਅੱਜ ਪਿਤਾ ਦੀ ਪਹਿਲੀ ਬਰਸੀ ਮੌਕੇ ਸੱਚਖੰਡ ਵਿਖੇ ਨਤਮਸਤਕ ਹੋ ਕੇ ਬਹੁਤ ਸਕੂਨ ਮਹਿਸੂਸ ਹੋਇਆ ਹੈ।

LEAVE A REPLY

Please enter your comment!
Please enter your name here