ਪੰਜਾਬ ਕਿਸਾਨ ਆਗੂ ਪੰਧੇਰ ਨੇ ਘੇਰੀ ਕੇਂਦਰ ਸਰਕਾਰ/ ਡੈਮਾਂ ’ਚ ਪਾਣੀ ਤੇ ਬੈਲਟ ਗੰਨ ਨੂੰ ਲੈ ਕੇ ਸਾਧੇ ਨਿਸ਼ਾਨੇ/ ਪਾਣੀ ਛੱਡਣ ਵੇਲੇ ਲੋਕਾਂ ਨੂੰ ਭਰੋਸੇ ’ਚ ਲੈਣ ਦੀ ਮੰਗ By admin - August 22, 2026 0 3 Facebook Twitter Pinterest WhatsApp ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਡੈਮਾਂ ਵਿਚ ਪਾਣੀ ਵਧਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆਈ ਰਹੀਆਂ ਨੇ ਪਰ ਕੇਂਦਰ ਤੇ ਪੰਜਾਬ ਸਰਕਾਰ ਇਸ ਬਾਰੇ ਕਿਸਾਨਾਂ ਨੂੰ ਅਗਾਊਂ ਜਾਣਕਾਰੀ ਦੇਣ ਤੋਂ ਕੰਨੀ ਕਤਰਾਅ ਰਹੀਆਂ ਨੇ। ਉਨ੍ਹਾਂ ਨੇ ਦੋਵੇਂ ਸਰਕਾਰਾਂ ਨੂੰ ਪਿਛਲੀ ਵਾਰ ਵਾਂਗ ਇਕਦਮ ਪਾਣੀ ਨਾ ਛੱਡਣ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਖੰਡ ਦੀਆਂ ਵਧਦੀਆਂ ਕੀਮਤਾਂ ਲਈ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਜ਼ਿੰਮਵਾਰ ਦੱਸਿਆ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ ਨੂੰ ਗੰਨੇ ਦਾ ਸਹੀ ਮੁੱਲ ਦਿੱਤਾ ਹੁੰਦਾ ਤਾਂ ਅੱਜ ਇਹ ਦਿਨ ਨਹੀਂ ਸੀ ਵੇਖਣੈ ਪੈਣੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜਥੇਬੰਦੀ ਵੱਲੋਂ 31 ਅਗਸਤ ਨੂੰ ਡੀਸੀ ਦਫਤਰ ਅੱਗੇ ਧਰਨੇ ਅਤੇ 14 ਤੋਂ ਮੰਤਰੀਆਂ ਦੇ ਘਰਾਂ ਅੱਗੇ 5 ਦਿਨਾਂ ਧਰਨੇ ਦਿੱਤੇ ਜਾ ਰਹੇ ਨੇ, ਜਿਸ ਦੀਆਂ ਤਿਆਰੀਆਂ ਸਬੰਧੀ ਜਲੰਧਰ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਇਨ੍ਹਾਂ ਧਰਨਿਆਂ ਵਿਚ ਸ਼ਮੂਲੀਅਤ ਦੀ ਅਪੀਲ ਕੀਤੀ।