ਪੰਜਾਬ ਫਤਹਿਗੜ੍ਹ ਵਿਖੇ ਯੂਥ ਕਾਂਗਰਸ ਆਗੂਆਂ ਦੀ ਮੀਟਿੰਗ/ ਚੋਣ ਮੈਨੀਫੈਸਟੋ ਲਈ ਲੋਕਾਂ ਤਕ ਪਹੁੰਚ ਬਾਰੇ ਚਰਚਾ/ ਅਰਬਨ ਬੈਟਰ ਸਿਟੀਜ਼ ਮੁਹਿੰਮ ਦੀ ਕੀਤੀ ਸ਼ੁਰੂਆਤ By admin - August 22, 2026 0 3 Facebook Twitter Pinterest WhatsApp ਇੰਡੀਅਨ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਅੱਜ ਫਤਹਿਗੜ੍ਹ ਸਾਹਿਬ ਵਿਖੇ ਪਾਰਟੀ ਦੀ ਅਰਬਨ ਬੈਟਰ ਸਿਟੀਜ਼ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦਾ ਮਕਸਦ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਬਾਰੇ ਜਾਣਕਾਰੀ ਇਕੱਤਰ ਕਰਨਾ ਹੈ ਤਾਂ ਜੋ ਇਨ੍ਹਾਂ ਮੁਸ਼ਕਲਾਂ ਤੇ ਮੰਗਾਂ ਨੂੰ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਥਾਂ ਦਿੱਤੀ ਜਾ ਸਕੇ। ਯੂਥ ਕਾਂਗਰਸ ਦੇ ਸੀਨੀਅਰ ਆਗੂ ਡਾ. ਸੁਖਜੋਤ ਸਿੰਘ ਨੇ ਕਿਹਾ ਕਿ ‘ਅਰਬਨ ਬੈਟਰ ਸਿਟੀਜ਼’ ਮੁਹਿੰਮ ਰਾਹੀਂ ਆਮ ਲੋਕਾਂ ਦੇ ਮਸਲੇ ਸੁਣੇ ਜਾਣਗੇ ਅਤੇ ਨੌਜਵਾਨਾਂ ਦੀ ਭਾਗੀਦਾਰੀ ਨਾਲ ਸ਼ਹਿਰੀ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਰਾਹੀਂ ਹਰ ਵਰਗ ਤੱਕ ਪਹੁੰਚ ਬਣਾਈ ਜਾਵੇਗੀ।