ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਰੋਕਣ ਦੀ ਮੁਹਿੰਮ ਜਾਰੀ/ ਗੁਰਦੁਆਰਾ ਸਾਹਿਬਾਨ ਦੀ ਲਈ ਜਾ ਰਹੀ ਮਦਦ/ ਅਨਾਊਂਸਮੈਂਟ ਕਰਵਾ ਕੇ ਕੀਤਾ ਜਾ ਰਿਹਾ ਜਾਗਰੂਕ

0
2

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤਕ ਪਹੁੰਚਾਉਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਨੇ। ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਧਾਰਮਿਕ ਅਸਥਾਨਾਂ ਤਕ ਪਹੁੰਚ ਕੀਤੀ ਜਾ ਰਹੀ ਹੈ। ਇਸੇ ਤਹਿਤ ਦਿਹਾਤੀ ਪੁਲਿਸ ਵੱਲੋਂ ਪਿੰਡਾਂ ਦੇ ਗੁਰਦੁਆਰਾ ਸਾਹਿਬ ਅੰਦਰੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਤੋਂ ਨਸ਼ੇ ਰੋਕਣ ਵਿਚ ਸਹਿਯੋਗ ਮੰਗਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਵੱਲੋਂ ਅਨਾਊਂਸਮੈਂਟ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਪੁਲਿਸ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਵਿੱਚ ਗੁਰੂ ਘਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਸ਼ਾਮ ਦੇ ਪਾਠ ਉਪਰੰਤ ਅਨਾਊਂਸਮੈਂਟ ਕਰਕੇ ਨੌਜਵਾਨਾਂ ਨੂੰ ਨਸ਼ਿਆਂ, ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਇੱਕ ਅਹਿਮ ਪੱਖ ਨਾਬਾਲਗਾਂ ’ਤੇ ਵਿਸ਼ੇਸ਼ ਧਿਆਨ ਦੇਣਾ ਹੈ।
ਗੁਰੂ ਘਰਾਂ ਤੋਂ ਦਿੱਤੇ ਜਾ ਰਹੇ ਸੰਦੇਸ਼ਾਂ ਵਿੱਚ ਉਨ੍ਹਾਂ ਨੂੰ ਅਜਿਹੇ ਲੋਕਾਂ ਦੇ ਸੰਪਰਕ ਵਿੱਚ ਆਉਣ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ, ਜੋ ਉਨ੍ਹਾਂ ਨੂੰ ਕਿਸੇ ਵੀ ਗੈਰ-ਕਾਨੂੰਨੀ ਜਾਂ ਹਿੰਸਕ ਗਤੀਵਿਧੀ ਵੱਲ ਧੱਕ ਸਕਦੇ ਹਨ। ਪਿੰਡਾਂ ਦੇ ਗੁਰਦੁਆਰਿਆਂ ਦੇ ਪਾਠੀ ਸਿੰਘਾਂ ਵੱਲੋਂ ਵੀ ਮਾਪਿਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।  ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਉਤੇ ਨਜਰ ਰੱਖਣ ਅਤੇ ਸ਼ੱਕ ਪੈਣ ਤੇ ਪੁਲਿਸ ਜਾਂ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਬੱਚੇ ਦੀ ਮਦਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਸ਼ੁਰੂਆਤ ਵਿਚ ਹੀ ਨਸ਼ੇ ਤੇ ਮਾੜੀ ਸੰਗਤ ਵਿਚ ਜਾਣ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here