ਫਤਹਿਗੜ੍ਹ ਸਾਹਿਬ ਏਡੀਸੀ ਨੂੰ ਮਿਲੇ ਕਾਂਗਰਸੀ ਆਗੂ/ ਆਦਰਸ਼ ਨਗਰ ’ਚੋਂ ਗੰਦੇ ਪਾਣੀ ਦੀ ਨਿਕਾਸੀ ਦੀ ਮੰਗ/ ਗੁਰਪ੍ਰੀਤ ਲਾਲੀ ਦੀ ਅਗਵਾਈ ’ਚ ਸੌਂਪਿਆ ਮੰਗ ਪੱਤਰ

0
2

 

ਕਾਂਗਰਸੀ ਆਗੂਆਂ ਦਾ ਇਕ ਵਫਦ ਅੱਜ ਫਤਹਿਗੜ੍ਹ ਸਾਹਿਬ ਦੇ ਏਡੀਡੀਸੀ ਦਫਤਰ ਪਹੁੰਚਿਆ, ਜਿੱਥੇ ਉਨ੍ਹਾਂ ਨੇ ਆਦਰਸ਼ ਨਗਰ ਇਲਾਕੇ ਵਿਚੋਂ ਗੰਦੇ ਪਾਣੀ ਦੀ ਨਿਕਾਸੀ ਲਈ ਮੰਗ ਪੱਤਰ ਸੌਂਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਵਾਰਡ ਵਿੱਚ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਖੜ੍ਹਾ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਗਲੀਆਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਬੱਚਿਆਂ ਲਈ ਸਕੂਲ ਜਾਣਾ ਵੀ ਮੁਸ਼ਕਲ ਹੋ ਗਿਆ ਹੈ। ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਦੇਖਦੇ ਹੋਏ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਸੀਵਰੇਜ ਦੀ ਸਫ਼ਾਈ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਕੇ ਵਾਰਡ ਵਾਸੀਆਂ ਨੂੰ ਰਾਹਤ ਦਿੱਤੀ ਜਾਵੇ। ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੀ ਇਸ ਸਮੱਸਿਆ ਦਾ ਜਲਦ ਹੱਲ ਹੋਣਾ ਬਹੁਤ ਜ਼ਰੂਰੀ ਹੈ।

LEAVE A REPLY

Please enter your comment!
Please enter your name here