ਪੰਜਾਬ ਦੀਨਾਨਗਰ ਮਾਰਕੀਟ ਕਮੇਟੀ ਚੇਅਰਮੈਨ ਦੀ ਚੋਣ/ ਜਸਵੀਰ ਸਿੰਘ ਕਠਿਆਲੀ ਬਣੇ ਨਵੇਂ ਚੇਅਰਮੈਨ/ ਮੰਤਰੀ ਕਟਾਰੂਚੱਕ ਨੇ ਦਿੱਤੀਆਂ ਮੁਬਾਰਕਾਂ By admin - August 22, 2026 0 3 Facebook Twitter Pinterest WhatsApp ਆਮ ਆਦਮੀ ਪਾਰਟੀ ਵੱਲੋਂ ਆਮ ਘਰਾਂ ਦੇ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਜਸਵੀਰ ਸਿੰਘ ਕਠਿਆਲੀ ਨੂੰ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਬਣਾਇਆ ਗਿਆ ਹੈ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਆਪ ਵਰਕਰ ਤੇ ਆਗੂ ਮੌਜੂਦ ਰਹੇ। ਕੈਬਨਿਟ ਮੰਤਰੀ ਟਕਾਰੂਚੱਕ ਨੇ ਇਸ ਚੋਣ ਲਈ ਜਸਵੀਰ ਸਿੰਘ ਕਠਿਆਲੀ ਨੂੰ ਮੁਬਾਰਕਬਾਦ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ ਕਿ ਇੱਕ ਆਮ ਪਰਿਵਾਰ ਵਿੱਚੋਂ ਨਿਕਲੇ ਮਿਹਨਤੀ ਨੌਜਵਾਨ ਜਸਵੀਰ ਸਿੰਘ ਕਠਿਆਲੀ ਨੂੰ ਮਾਰਕਿਟ ਕਮੇਟੀ ਦੀਨਾਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਜਸਵੀਰ ਸਿੰਘ ਕਠਿਆਲੀ, ਉਨ੍ਹਾਂ ਦੇ ਪਰਿਵਾਰ ਅਤੇ ਸਮੂਹ ਸ਼ੁਭਚਿੰਤਕਾਂ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਅਤੇ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ। ਉੱਥੇ ਹੀ ਕਟਾਰੂ ਚੱਕ ਨੇ ਬੰਦੀ ਸਿੰਘਾ ਦੀ ਰਿਹਾਈ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਾਨੂੰਨ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਕਿਉਂਕਿ ਉਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਹਨਾਂ ਦੀ ਰਿਹਾਈ ਦਾ ਸਮਰਥਨ ਕੀਤਾ ਹੈ। ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਮੀਡੀਆ ਕਰਮੀਆਂ, ਇਲਾਕਾ ਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਤੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਪਾਰਟੀ ਆਗੂ ਜਸਵੀਰ ਸਿੰਘ ਕਠਿਆਲੀ ਨੂੰ ਵਧਾਈ ਅਤੇ ਆਸ਼ੀਰਵਾਦ ਦੇਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸਰਕਾਰ ਦੀ ਟੀਮ ਪੂਰੀ ਤਰ੍ਹਾਂ ਇੱਕਜੁੱਟ ਹੋ ਕੇ ਇਲਾਕੇ ਦੇ ਵਿਕਾਸ ਲਈ ਕੰਮ ਕਰੇਗੀ। ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਕਠਿਆਲੀ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਅਤੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।