ਹੁਸ਼ਿਆਰਪੁਰ ਦੀ ਰਹੀਮਪੁਰ ਸਬਜ਼ੀ ਮੰਡੀ ’ਚ ਫਾਇਰਿੰਗ/ ਦੋ ਨੌਜਵਾਨ ਗੰਭੀਰ ਜ਼ਖਮੀ, ਇਕ ਦੀ ਮੌਤ ਦਾ ਦਾਅਵਾ/ ਪੁਲਿਸ ਨੇ ਖੋਲ ਬਰਾਮਦ ਕਰ ਕੇ ਜਾਂਚ ਕੀਤੀ ਸ਼ੁਰੂ

0
3

ਹੁਸ਼ਿਆਰਪੁਰ ਦੀ ਰਹੀਮਪੁਰ ਸਬਜ਼ੀ ਮੰਡੀ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਹਥਿਆਰਬੰਦ ਨੌਜਵਾਨਾਂ ਨੇ ਦੋ ਨੌਜਵਾਨਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਖਾਲੀ ਖੋਲ ਬਰਾਮਦ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਤੱਖਦਰਸ਼ੀਆਂ ਮੁਤਾਬਕ 15 ਤੋਂ 25 ਰਾਊਂਡ ਫਾਈਰਿੰਗ ਹੋਈ ਹੈ।
ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਜਾਨ ਬਚਾਉਣ ਲਈ ਇਧਰ-ਉਧਰ ਭੱਜਦੇ ਦਿਖਾਈ ਦਿੱਤੇ।  ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੂੰ ਕਰੀਬ 5 ਗੋਲੀਆਂ ਲੱਗੀਆਂ ਹਨ, ਜਦਕਿ ਦੂਜੇ ਨੂੰ 2 ਤੋਂ 3 ਗੋਲੀਆਂ ਵੱਜੀਆਂ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਤੋਂ ਬਾਅਦ ਮੰਡੀ ਵਿੱਚ ਗੋਲੀਆਂ ਦੇ ਖੋਲ ਬਿਖਰੇ ਮਿਲੇ ਹਨ। ਸੂਚਨਾ ਮਿਲਦੇ ਹੀ ਹੁਸ਼ਿਆਰਪੁਰ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਘਟਨਾ ਦੇ ਕਾਰਨਾਂ ਦਾ ਅਜੇ ਤੱਕ ਅਧਿਕਾਰਿਕ ਖੁਲਾਸਾ ਨਹੀਂ ਹੋਇਆ।

LEAVE A REPLY

Please enter your comment!
Please enter your name here