ਕਪੂਰਥਲਾ ਵਾਸੀ ਨੌਜਵਾਨ ਦਾ ਅਮਰੀਕਾ ’ਚ ਕਤਲ/ ਅਣਪਛਾਤੇ ਨੇ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਮ੍ਰਿਤਕ ਦੇਹ ਵਾਪਸ ਲਿਆਉਣ ਚ ਮਦਦ ਦੀ ਅਪੀਲ

0
2

ਕਪੂਰਥਲਾ ਦੇ ਕਸਬਾ ਬੇਗੋਵਾਲ ਦੇ ਅਧੀਨ ਪੈਂਦੇ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 28 ਸਾਲਾ ਗੁਰਦੀਪ ਸਿੰਘ ਪੁੱਤਰ ਪਿਆਰਾ ਲਾਲ ਵਾਸੀ ਜੱਬੋਵਾਲ 13 ਸਾਲ ਪਹਿਲਾਂ ਅਮਰੀਕਾ ਗਿਆ ਸੀ, ਜਿੱਥੇ ਅਮਰੀਕਾ ਦੇ ਨਿਊਯਾਰਕ ਸਿਟੀ ਦੇ ਰਿਚਮੰਡ ਸਟਰੀਟ ਵਿਚ ਬੀਤੇ ਦਿਨ ਅਣਪਛਾਤੇ ਵਿਅਕਤੀ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੇਲੇ ਉਹ ਪੀਜ਼ਾ ਡਿਲੀਵਰੀ ਲਈ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰ ਨੇ ਦੋਸ਼ੀ ਖਿਲਾਫ ਕਾਰਵਾਈ ਦੇ ਨਾਲ ਨਾਲ ਮ੍ਰਿਤਕ ਦੇਹ ਭਾਰਤ ਭੇਜਣ ਵਿਚ ਮਦਦ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ 28 ਸਾਲ ਪੁੱਤਰ ਪਿਆਰਾ ਲਾਲ ਵਾਸੀ ਜੱਬੋਵਾਲ ਜੋ ਤਕਰੀਬਨ 13 ਸਾਲ ਪਹਿਲਾਂ ਅਮਰੀਕਾ ਵਿੱਚ ਰੋਜ਼ੀ ਰੋਟੀ ਦੀ ਭਾਲ ਲਈ ਗਿਆ ਸੀ ਜਿਸ ਦੀ ਅਮਰੀਕਾ ਦੇ ਨਿਊਯਾਰਕ ਸਿਟੀ ਦੇ ਰਿਚਮੰਡ ਸਟਰੀਟ ਵਿੱਚ  ਕੱਲ ਰਾਤ ਸਮੇਂ ਪੀਜ਼ਾ ਡਿਲੀਵਰੀ ਕਰਦੇ ਸਮੇਂ ਅਣਪਛਾਤੇ ਹਥਿਆਰ ਬੰਦ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀl  ਮ੍ਰਿਤਕ ਦੇ ਪਿਤਾ ਪਿਆਰਾ ਲਾਲ ਨੇ ਦੱਸਿਆ ਕਿ ਆਪਣੇ ਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਉਹ ਭਾਰੀ ਰਕਮ ਚੱਕ ਕੇ ਵਿਦੇਸ਼ ਗਿਆ ਸੀ ਉੱਥੇ ਉਸ ਨੂੰ ਕਾਫੀ ਸਮਾਂ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਸੀ, ਹੁਣ ਉਹ ਪਰਿਵਾਰ ਨੂੰ ਚੰਗੇ ਦਿਨ ਦਿਖਾਉਣ ਲਈ ਭਾਰੀ ਮਿਹਨਤ ਕਰ ਰਿਹਾ ਸੀ ਕਿ ਪੀਜ਼ਾ ਡਿਲੀਵਰੀ ਦੌਰਾਨ ਰਸਤੇ ਵਿੱਚ ਲੁੱਟ ਖੋਹ ਦੀ ਨੀਅਤ ਨਾਲ ਗੋਲੀ ਮਾਰ ਕੇ ਖਤਮ ਕਰ ਦਿੱਤਾl
ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਪੰਜਾਬ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਿੱਥੇ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਉੱਥੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਵਾਉਣ ਲਈ ਅਮਰੀਕਾ ਸਰਕਾਰ ਨਾਲ ਰਾਬਤਾ ਕਰੇl ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਦੀਪ ਸਿੰਘ ਅਜੇ ਕਵਾਰਾ ਸੀ ਤੇ ਉਸਦੇ ਪਿਤਾ ਅਤੇ ਭਰਾ ਆਪਣਾ ਡੀਜੇ ਦਾ ਕੰਮ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ l

LEAVE A REPLY

Please enter your comment!
Please enter your name here