ਲੁਧਿਆਣਾ ਪਹੁੰਚੇ ਸੁਖਜਿੰਦਰ ਰੰਧਾਵਾ ਨੇ ਘੇਰੀ ਸਰਕਾਰ/ ਗੋਦਾਮਾਂ ’ਚ ਪਏ ਆਨਾਜ਼ ਨੂੰ ਲੈ ਕੇ ਚੁੱਕੇ ਵੱਡੇ ਸਵਾਲ/ ਕਿਹਾ, ਪੰਜਾਬ ਨੂੰ ਲੋਕਾਂ ਦਾ ਦਰਦ ਜਾਣਨ ਵਾਲੇ ਮੁੱਖ ਮੰਤਰੀ ਦੀ ਲੋੜ

0
2

 

ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ  ਸਾਬਕਾ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸਾਂਸਦ ਰੰਧਾਵਾ ਨੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਦੇ ਮਸਲਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ ਹੈ। ਪੰਜਾਬ ਸਰਕਾਰ ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਗੋਦਾਮ ਨੱਕੋ-ਨੱਕ ਭਰੇ ਪਏ ਨੇ, ਜਿਸ ਬਾਰੇ ਸਰਕਾਰ ਸੰਜੀਦਾ ਨਹੀਂ ਹੈ। ਸਾਬਕਾ ਮੁੱਖ ਮੰਤਰੀ ਚੰਨੀ ਦੇ ਕੰਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੋਕਾਂ ਦਾ ਦਰਦ ਜਾਨਣ ਵਾਲੇ ਮੁੱਖ ਮੰਤਰੀ ਦੀ ਲੋੜ ਹੈ। ਇਸੇ ਦੌਰਾਨ ਸਾਂਸਦ ਚੰਨੀ ਨੇ ਜੇਲ੍ਹ ਅੰਦਰ ਫੌਤ ਹੋਏ ਸੱਜਣ ਕੁਮਾਰ ਦੀ ਸਖਤ ਨਿੰਦਾ ਵੀ ਕੀਤੀ। ਦੋਵਾਂ ਆਗੂਆਂ ਨੇ ਕੀ ਕੁੱਝ ਕਿਹਾ, ਸੁਣਦੇ ਹਾਂ…
ਸੁਖਜਿੰਦਰ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਉਹ ਪਹਿਲੇ ਮੁੱਖ ਮੰਤਰੀ ਸਨ ਜੋ ਆਪਣਾ ਮੰਤਰਾਲਾ ਘਰ ਤੋਂ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਉਹ ਘਰ ਬੈਠੇ ਹੀ ਫ਼ੋਨ ਰਾਹੀਂ ਫੈਸਲਿਆਂ ਦੀ ਜਾਣਕਾਰੀ ਦਿੰਦੇ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਗੱਪਾ ਮਾਰਨ ਵਾਲੇ ਨਹੀਂ ਬਲਕਿ ਪੰਜਾਬ ਦਾ ਦਰਦ ਜਾਣਨ ਵਾਲੇ ਮੁੱਖ ਮੰਤਰੀ ਦੀ ਲੋੜ ਹੈ।
ਇਸ ਦੌਰਾਨ ਚਰਨਜੀਤ ਚੰਨੀ ਨੇ ਇੱਕ ਵਾਰ ਫਿਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੇ ਤਿੱਖਾ ਹਮਲਾ ਕੀਤਾ।  ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਦਿੱਲੀ ਵਿੱਚ ਸਿੱਖ ਭਾਈਚਾਰੇ ਦਾ ਕਾਤਲ ਹੈ ਅਤੇ ਇਸ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ, ਜਿਸ ਦੇ ਚਲਦਿਆਂ ਉਸ ਨੂੰ ਅਦਾਲਤ ਨੇ ਵੱਖ-ਵੱਖ ਮਾਮਲਿਆਂ ਵਿੱਚ ਦੋ ਵਾਰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਜੇਲ੍ਹ ਵਿੱਚ ਹੀ ਉਸਦੀ ਮੌਤ ਹੋ ਗਈ। ਚੰਨੀ ਨੇ ਕਿਹਾ ਕਿ ਸੱਜਣ ਨੇ ਮਨੁੱਖਤਾ ਦਾ ਘਾਣ ਕੀਤਾ ਸੀ, ਇਸ ਲਈ ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ।

LEAVE A REPLY

Please enter your comment!
Please enter your name here