ਪੰਜਾਬ ਜਲੰਧਰ ’ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ/ ਲਾਸ਼ ਖੁਰਦ-ਬੁਰਦ ਕਰਨ ਦੀ ਹੋਈ ਕੋਸ਼ਿਸ਼/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - August 23, 2026 0 2 Facebook Twitter Pinterest WhatsApp ਜਲੰਧਰ ਦੇ ਰੰਧਾਵਾ ਮਸੰਦਾ ਇਲਾਕੇ ਵਿਚ ਇਕ 70 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਮ ਪ੍ਰਕਾਸ਼ ਪੁੱਤਰ ਨਵਨ ਕੁਮਾਰ ਵਜੋਂ ਹੋਈ ਹੈ। ਮੁਲਜ਼ਮਾਂ ਨੇ ਹੱਤਿਆਂ ਤੋਂ ਬਾਅਦ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਹਮਲਾਵਰ ਨੇ ਮ੍ਰਿਤਕ ਦੇ ਚਿਹਰੇ ‘ਤੇ ਪੱਥਰ ਨਾਲ ਵਾਰ ਕੀਤਾ ਗਿਆ ਸੀ ਅਤੇ ਉਸਦੇ ਸਰੀਰ ‘ਤੇ ਕਈ ਹੋਰ ਸੱਟਾਂ ਦੇ ਨਿਸ਼ਾਨ ਮਿਲੇ ਹਨ। ਪਰਿਵਾਰਕ ਮੈਂਬਰ ਗੁਰਪ੍ਰੀਤ ਮਾਹੀ ਦੇ ਅਨੁਸਾਰ ਰਾਮ ਪ੍ਰਕਾਸ਼ ਸ਼ਨੀਵਾਰ ਸ਼ਾਮ ਲਗਭਗ 6 ਵਜੇ ਘਰੋਂ ਨਿਕਲਿਆ ਸੀ। ਜਦੋਂ ਉਹ ਦੇਰ ਰਾਤ ਤੱਕ ਵਾਪਸ ਨਹੀਂ ਆਇਆ ਤਾਂ ਪਰਿਵਾਰ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ। ਜਦੋਂ ਉਹ ਕਾਫ਼ੀ ਭਾਲ ਕਰਨ ਤੋਂ ਬਾਅਦ ਨਹੀਂ ਮਿਲਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਸ਼ਿਕਾਇਤ ਦਰਜ ਕਰਵਾਈ ਗਈ। ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਰੰਧਾਵਾ ਮਸੰਦਾ ਦੇ ਕ੍ਰਿਕਟ ਮੈਦਾਨ ਦੇ ਨੇੜੇ ਰਾਮ ਪ੍ਰਕਾਸ਼ ਦੀ ਲਾਸ਼ ਬਰਾਮਦ ਹੋਈ। ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਪੁਲਿਸ ਸ਼ੱਕੀਆਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਦੀ ਜਾਂਚ ਕਰ ਰਹੀ ਹੈ। ਕਤਲ ਦੇ ਕਾਰਨਾਂ ਦੇ ਪਤਾ ਨਹੀਂ ਚੱਲ ਸਕਿਆ।