ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਤਿਆਰੀ ਸ਼ੁਰੂ/ ਬਟਾਲਾ ਤੋਂ ਸੁਲਤਾਨਪੁਰ ਲੋਧੀ ਲਈ ਸੰਗਤਾਂ ਰਵਾਨਾ/ ਵਿਧਾਇਕ ਸ਼ੈਰੀ ਕਲਸੀ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ

0
3

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਟਾਲਾ ਦੀਆਂ ਸੰਗਤਾਂ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਗਰ ਕੀਰਤਨ ਦਾ ਸੱਦਾ ਦੇਣ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਬੱਸਾਂ ਨੂੰ ਰਵਾਨਾ ਕਰਨ ਮੌਕੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬਟਾਲਾ ਵਾਸੀਆਂ ਲਈ ਬਹੁਤ ਹੀ ਪਵਿੱਤਰ ਅਤੇ ਇਤਿਹਾਸਕ ਦਿਹਾੜਾ ਹੈ, ਜਿਸ ਦੀ ਸੰਗਤਾਂ ਪੂਰਾ ਸਾਲ ਬੇਸਬਰੀ ਨਾਲ ਉਡੀਕ ਕਰਦੀਆਂ ਹਨ। ਇਸ ਪਾਵਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਬਟਾਲਾ ਪਹੁੰਚਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਵਿਆਹ ਪੁਰਬ ਨੂੰ ਲੈ ਕੇ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਸੁਲਤਾਨਪੁਰ ਲੋਧੀ ਲਈ ਰਵਾਨਾ ਹੋ ਰਹੀਆਂ ਸੰਗਤਾਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ਅਤੇ ਪਾਵਨ ਅਸਥਾਨਾਂ ਦੇ ਦਰਸ਼ਨ ਕਰਕੇ ਨਗਰ ਕੀਰਤਨ ਦਾ ਸੱਦਾ ਦੇਣ ਲਈ ਜਾ ਰਹੇ ਹਨ।

LEAVE A REPLY

Please enter your comment!
Please enter your name here