ਜਲੰਧਰ ਦੇ ਧੋਗਰੀ ਰੋਡ ’ਤੇ ਟਰਾਂਸਫਾਰਮਰ ਨੂੰ ਅੱਗ/ ਤੇਜ਼ ਹਵਾਵਾਂ ਕਾਰਨ ਧਾਰਿਆ ਭਿਆਨਕ ਰੂਪ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
2

ਜਲੰਧਰ ਦੇ ਧੋਗਰੀ ਰੇਡ ਤੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਥੇ ਇਕ ਬਿਜਲੀ ਦੇ ਖੰਭੇ ਨੂੰ ਅਚਾਨਕ ਅੱਗ ਲੱਗ ਗਈ। ਚੱਲ ਰਹੀਆਂ ਤੇਜ਼ ਹਵਾਲਾਂ ਕਾਰਨ ਅੱਗ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਮੌਕੇ ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਦੇ ਬਿਜਲੀ ਵਿਭਾਗ ਨੂੰ ਸੂਚਿਤ ਕੀਤਾ। ਮੌਕੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੁਸ਼ੱਕਤ ਬਾਅਦ ਅੱਗ ਕੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ, ਜਿਸ ਨੂੰ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਠੀਕ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here