ਪੰਜਾਬ ਬਟਾਲਾ ਫੋਕਟ ਪੁਆਇਟ ਪਾਰਕ ਨੇੜਿਓਂ ਲਾਸ਼ ਬਰਾਮਦ/ ਭੇਦਭਰੇ ਹਾਲਾਤਾਂ ’ਚ ਪਈ ਮਿਲੀ ਨੌਜਵਾਨ ਦੀ ਲਾਸ਼/ ਪੁਲਿਸ ਨੇ ਲਾਸ਼ ਬਰਾਮਦ ਕਰ ਕੇ ਜਾਂਚ ਕੀਤੀ ਸ਼ੁਰੂ By admin - August 24, 2026 0 2 Facebook Twitter Pinterest WhatsApp ਬਟਾਲਾ ਦੇ ਫੋਕਲ ਪੁਆਇੰਟ ਨੇੜੇ ਪਾਰਕ ਨੇੜਿਓਂ ਅਣਪਛਾਤੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਪੁਲਿਸ ਜਾਂਚ ਮੁਤਾਬਕ ਮ੍ਰਿਤਕ ਦੀ ਉਮਰ 30 ਤੋਂ 40 ਸਾਲ ਦੱਸੀ ਜਾ ਰਹੀ ਹੈ। ਉਸ ਦੇ ਕਾਲੇ ਰੰਗ ਦੀ ਪੈਂਟ ਅਤੇ ਕਾਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ ਅਤੇ ਪੈਰਾਂ ਵਿਚ ਚਿੱਟੇ ਸਪੋਰਟਸ ਬੂਟ ਪਾਏ ਹੋਏ ਹਨ। ਪੁਲਿਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਪਾਰਕ ਦੇ ਨਜ਼ਦੀਕ ਇੱਕ ਵਿਅਕਤੀ ਦੀ ਡੈਡ ਬਾਡੀ ਪਈ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।