ਵਿਧਾਇਕ ਧਾਲੀਵਾਲ ਦਾ ਕਾਂਗਰਸ ਪਾਰਟੀ ਵੱਲ ਨਿਸ਼ਾਨਾ/ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਕੱਸਿਆ ਤੰਜ਼/ ਬੱਸ ਅੱਗੇ ਸੱਜਣ ਕੁਮਾਰ ਦੀ ਫੋਟੋ ਲਾਉਣ ਦੀ ਦਿੱਤੀ ਸਲਾਹ

0
3

ਹਰਿਆਣਾ ਦੇ ਕਾਂਗਰਸੀ ਆਗੂ ਦੀਪਿੰਦਰ ਹੁੱਡਾ ਦੇ ਬਿਆਨ ’ਤੇ ਤਿੱਖੇ ਵਿਰੋਧ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਨੂੰ ਲੈ ਕੇ ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਨੂੰ ਨਿਸ਼ਾਨੇ ’ਤੇ ਲਿਆ ਹੈ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ’ਤੇ ਤੰਜ ਕੱਸਦਿਆ ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਸੱਜਣ ਕੁਮਾਰ ਨੂੰ ਰੋਲ ਮਾਡਲ ਮੰਨਦੀ ਹੈ ਤਾਂ ਰਾਹੁਲ ਗਾਂਧੀ ਨੂੰ ਪੰਜਾਬ ਦੌਰੇ ਦੌਰਾਨ ਬੱਸ ਅੱਗੇ ਸੱਜਣ ਕੁਮਾਰ ਦੀ ਫੋਟੋ ਲਾ ਕੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਅੰਦਰ 1984 ਦੇ ਸਿੱਖ ਕਤਲੇਆਮ ਦੇ ਜ਼ਖਮ ਅਜੇ ਵੀ ਤਾਜ਼ਾ ਹਨ, ਇਸ ਲਈ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ ਬਹੁਤ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸੱਜਣ ਕੁਮਾਰ ਕਾਂਗਰਸ ਲਈ ਰੋਲ ਮਾਡਲ ਹਨ ਤਾਂ ਰਾਹੁਲ ਗਾਂਧੀ ਪੰਜਾਬ ਵਿੱਚ ਆਪਣੀ ਬੱਸ ਯਾਤਰਾ ਸ਼ੁਰੂ ਕਰਦੇ ਸਮੇਂ ਬੱਸ ਦੇ ਅੱਗੇ ਸੱਜਣ ਕੁਮਾਰ ਦੀ ਤਸਵੀਰ ਲਗਾ ਕੇ ਲੈ ਕੇ ਆਉਣ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਹੋਈ ਹਿੰਸਾ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ ਅਤੇ ਅਜਿਹੇ ਬਿਆਨ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹਨ।
ਉਨ੍ਹਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਵੀ ਸਵਾਲ ਕੀਤਾ ਕਿ ਉਨ੍ਹਾਂ ਵੱਲੋਂ ਇਸ ਬਿਆਨ ਦਾ ਖੁੱਲ੍ਹ ਕੇ ਵਿਰੋਧ ਕਿਉਂ ਨਹੀਂ ਕੀਤਾ ਗਿਆ ਅਤੇ ਦੀਪਿੰਦਰ ਹੁੱਡਾ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਤੇ ਆਪਣਾ ਸਪੱਸ਼ਟ ਰੁਖ਼ ਸਾਹਮਣੇ ਰੱਖਣ। ਉਨ੍ਹਾਂ ਕਿਹਾ ਕਿ ਦੀਪਿੰਦਰ ਹੁੱਡਾ ਵੱਲੋਂ ਦਿੱਤਾ ਗਿਆ ਇਹ ਬਿਆਨ ਬੇਹੱਦ ਦੁਖਦਾਈ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

LEAVE A REPLY

Please enter your comment!
Please enter your name here