ਪੰਜਾਬ ਮੁਕਤਸਰ ਸਾਹਿਬ ਦੇ ਕੱਚਾ ਭਾਗਸਰ ਰੋਡ ’ਤੇ ਫਾਇਰਿੰਗ/ ਗੋਲੀ ਲੱਗਣ ਨਾਲ ਇਕ ਨੌਜਵਾਨ ਜ਼ਖਮੀ/ ਘਰ ਦੇ ਗੇਟ ਅੱਗੇ ਚਲਾਈਆਂ ਗੋਲੀਆਂ, ਪੁਲਿਸ ਕਰ ਰਹੀ ਜਾਂਚ By admin - August 24, 2026 0 9 Facebook Twitter Pinterest WhatsApp ਸ਼੍ਰੀ ਮੁਕਤਸਰ ਸਾਹਿਬ ਦੇ ਕੱਚਾ ਭਾਗਸਰ ਰੋਡ ’ਤੇ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਉਤੇ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿਚ 21 ਸਾਲਾ ਅਨਿਲ ਕੁਮਾਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੋਂ ਗੰਭੀਰ ਹਾਲਤ ਦੇ ਚਲਦਿਆਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅਨਿਲ ਕੁਮਾਰ ਆਪਣੇ ਪਰਿਵਾਰ ਸਮੇਤ ਕਿਸੇ ਪਾਰਟੀ ਤੋਂ ਵਾਪਸ ਆ ਰਿਹਾ ਸੀ ਅਤੇ ਜਦੋਂ ਉਹ ਆਪਣੇ ਘਰ ਦੇ ਗੇਟ ਅੱਗੇ ਪਹੁੰਚਿਆ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਕੁਝ ਅਣਪਛਾਤੇ ਵਿਅਕਤੀ ਉੱਥੇ ਪਹੁੰਚੇ। ਪਰਿਵਾਰ ਮੁਤਾਬਕ ਉਨ੍ਹਾਂ ਵਿਅਕਤੀਆਂ ਨੇ ਅਨਿਲ ਕੁਮਾਰ ਨੂੰ ਪੁੱਛਿਆ ਕਿ ਉਹ ਇੱਥੇ ਰਹਿੰਦੇ ਹਨ, ਇਸ ਤੋਂ ਤੁਰੰਤ ਬਾਅਦ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰਾਂ ਵੱਲੋਂ ਕਰੀਬ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਗੋਲੀਆਂ ਅਨਿਲ ਕੁਮਾਰ ਨੂੰ ਲੱਗੀਆਂ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਅਨਿਲ ਕੁਮਾਰ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਸ ਦੀ ਕਿਸੇ ਨਾਲ ਕੋਈ ਲੜਾਈ ਹੋਈ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਅਨਿਲ ਨੂੰ ਗੋਲੀਆਂ ਕਿਉਂ ਮਾਰੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐਸਐਚਓ, ਪੁਲਿਸ ਅਧਿਕਾਰੀ ਅਤੇ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੀ ਐਸਐਚਓ ਰਮਨਦੀਪ ਕੌਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਚਾਰ ਰਾਊਂਡ ਫਾਇਰ ਕੀਤੇ ਗਏ ਹਨ ਅਤੇ ਨੌਜਵਾਨ ਨੂੰ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਇਸ ਸਮੇਂ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਨੇੜਲੇ ਸੀਸੀਟੀਵੀ ਕੈਮਰਿਆਂ ਦੀਆਂ ਤਸਵੀਰਾਂ ਖੰਗਾਲੀਆਂ ਜਾ ਰਹੀਆਂ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।