ਪੰਜਾਬ ਪਟਿਆਲਾ ਦੇ ਖੰਡਾ ਚੌਂਕ ’ਤੇ ਅਕਾਲੀ ਦਲ ਦਾ ਪ੍ਰਦਰਸ਼ਨ/ ਸੱਜਣ ਕੁਮਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ/ ਸਾਬਕਾ ਸੀਐਮ ਚੰਨੀ ਨੂੰ ਕਾਂਗਰਸ ਛੱਡਣ ਦੀ ਦਿੱਤੀ ਸਲਾਹ By admin - August 24, 2026 0 2 Facebook Twitter Pinterest WhatsApp ਯੂਥ ਅਕਾਲੀ ਦਲ ਵੱਲੋਂ ਅੱਜ ਪਟਿਆਲਾ ਦੇ ਖੰਡਾ ਚੌਂਕ ਵਿਖੇ ਮਰਹੂਮ ਕਾਂਗਰਸੀ ਆਗੂ ਸੱਜਣ ਕੁਮਾਰ ਦਾ ਪੁਤਲਾ ਫੂਕ ਕੇ ਕਾਂਗਰਸ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਵਿਚ ਸ਼ਾਮਲ ਅਕਾਲੀ ਆਗੂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਸੱਜਣ ਕੁਮਾਰ ਨੂੰ ਸ਼ਰਧਾਂਜਲੀਆਂ ਦੇਣ ਨਾਲ ਸਿੱਖਾਂ ਦੇ ਹਿਰਦੇ ਵਲੂਧਰੇ ਗਏ ਹਨ, ਜਿਸ ਦੇ ਰੋਸ ਵਜੋਂ ਅੱਜ ਸੱਜਣ ਕੁਮਾਰ ਦਾ ਪੁਤਲਾ ਫੁਕਿਆ ਗਿਆ ਹੈ। ਸਾਬਕਾ ਸੀਐਮ ਚੰਨੀ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਹੁਣ ਕੇਵਲ ਬਿਆਨਾਂ ਨਾਲ ਨਹੀਂ ਸਰਨਾ, ਇਸ ਲਈ ਚੰਨੀ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਜਿਹੜੇ ਨੁਮਾਇੰਦੇ ਮੁੱਛਾਂ ਚਾੜ ਚਾੜ ਕੇ ਗੱਲਾਂ ਕਰਦੇ ਨੇ ਉਹ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਪਿਛਲੀ ਘਟਨਾ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਤੇ ਗਾਂਧੀ ਪਰਿਵਾਰ ਦੀ ਮਨਸ਼ਾ ਨਹੀਂ ਬਦਲੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਿਸ਼ਾਨਾ ਸਾਧਿਆ ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਬਿਆਨਾਂ ਦੇ ਨਾਲ ਗੱਲ ਨਹੀਂ ਬਣਨੀ ਆਪਣਾ ਸਟੈਂਡ ਸਪਸ਼ਟ ਕਰੋ।