ਮਾਨਸਾ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪ੍ਰਦਰਸ਼ਨ/ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ/ 27 ਨੂੰ ਮੁਕੰਮਲ ਹੜਤਾਲ ਦਾ ਐਲਾਨ

0
2

ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਤਹਿਤ ਮਾਨਸਾ ਜਿਲ੍ਹਾ ਕਚਹਿਰੀ ਦੇ ਵਿੱਚ ਵੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੋਲਿਆ ਕਰ ਰਹੀ ਹੈ, ਜਿਸ ਦੇ ਚਲਦਿਆਂ ਪੰਜਾਬ ਭਰ ਅੰਦਰ ਮੁਕੰਮਲ ਹੜਤਾਲ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਪੰਜਾਬ ਭਰ ਦੇ ਵਿੱਚ ਸਮੂਹਿਕ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਭਰ ਦੇ ਵਿੱਚ ਮੁਲਾਜ਼ਮਾਂ ਵੱਲੋਂ ਅੱਜ ਸਮੂਹਿਕ ਛੁੱਟੀ ਲੈ ਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਕਰੋਚ ਪਾਰਟੀ ਦੇ ਜਨਰਲ ਸਕੱਤਰ ਵੱਲੋਂ ਮੁਲਾਜ਼ਮਾਂ ਦੇ ਖਿਲਾਫ ਦਿੱਤੇ ਗਏ ਬਿਆਨ ਦੇ ਚਲਦਿਆਂ ਅੱਜ ਪੁਤਲੇ ਵੀ ਫੂਕੇ ਜਾ ਰਹੇ ਨੇ।
ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ ਨਾਲ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਉਹਨਾਂ ਦੀ ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪਰ ਸਰਕਾਰ ਜਾਣ ਦੇ ਵਿੱਚ ਵੀ ਕੁਝ ਮਹੀਨੇ ਰਹਿ ਗਏ ਨੇ ਪਰ ਸਰਕਾਰ ਨੇ ਅਜੇ ਤੱਕ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਦੇ ਪਿੰਡ ਸਤੌਜ ਦੇ ਵਿੱਚ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਅੱਜ ਪੰਜਾਬ ਭਰ ਦੇ ਵਿੱਚ ਜਿਹੜਾ ਹੈਡ ਕੁਾਰਟਰਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਅਤੇ 27 ਅਗਸਤ ਨੂੰ ਪੰਜਾਬ ਭਰ ਦੇ ਵਿੱਚ ਹੜਤਾਲ ਕਰਕੇ ਕੋਈ ਵੀ ਮੁਲਾਜ਼ਮ ਦਫਤਰ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਦਫਤਰ ਜਾਵੇਗਾ ਤਾਂ ਉਸਦੇ ਰੰਗ ਪਾ ਕੇ ਉਸ ਨੂੰ ਬਾਹਰ ਲਿਆਂਦਾ ਜਾਵੇਗਾ ਅਤੇ ਸਰਕਾਰ ਦੇ ਖਿਲਾਫ ਮੁਲਾਜ਼ਮਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

LEAVE A REPLY

Please enter your comment!
Please enter your name here