ਫਗਵਾੜਾ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ/ ਪਤਨੀ ’ਤੇ ਲੱਗੇ ਜ਼ਹਿਰ ਦੇ ਕੇ ਮਾਰਨ ਦੇ ਇਲਜ਼ਾਮ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
3

ਫਗਵਾੜਾ ਵਿਖੇ ਇਕ ਸਖਸ਼ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪਿੰਦਰਪਾਲ ਸਿੰਘ ਪੁੱਤਰ ਧੰਨਾ ਰਾਮ ਵਾਸੀ ਪਿੰਡ ਰਾਣੀਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਮ੍ਰਿਤਕ ਦੀ ਪਤਨੀ ਤੇ ਜ਼ਹਿਰੀਲੀ ਚੀਜ਼ ਦੇਣ ਦੇ ਇਲਜ਼ਾਮ ਲਾਏ ਹਨ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕੇ ਪਤਨੀ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਭਰਾ ਨੇ ਦਾਅਵਾ ਕੀਤਾ ਹੈ ਕਿ ਹਸਪਤਾਲ ਵਿਚ ਜੇਰੇ ਇਲਾਜ ਮ੍ਰਿਤਕ ਨੇ ਆਪਣੀ ਪਤਨੀ ਉਤੇ ਜ਼ਹਿਰ ਦੇਣ ਦੀ ਗੱਲ ਕਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਾਣਜੇ ਰਿੰਕੂ ਵਾਸੀ ਹੁਸ਼ਿਆਰਪੁਰ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਉਹਨਾਂ ਨੂੰ ਉਸ ਦੀ ਵੱਡੀ ਮਾਮੀ ਨੇ ਫੋਨ ਤੇ ਜਾਣਕਾਰੀ ਦਿੱਤੀ ਸੀ।
ਉਸ ਨੇ ਦੋਸ਼ ਲਾਇਆ ਕਿ ਉਸਦੀ ਮਾਮੀ ਨੇ ਹੀ ਨਜਾਇਜ਼ ਸੰਬੰਧਾਂ ਦੇ ਚਲਦਿਆਂ ਆਪਣੇ ਹੀ ਪਤੀ ਨੂੰ ਚਾਹ ਵਿੱਚ ਜ਼ਹਿਰ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਪਿੰਦਰਪਾਲ ਦੇ ਭਰਾ ਹਰਬੰਸ ਲਾਲ ਦੇ ਬਿਆਨਾਂ ਦੇ ਅਧਾਰ ਤੇ ਨੀਲਮ ਰਾਣੀ ਖਿਲਾਫ ਐਫਆਈਆਰ ਨੰਬਰ 81 ਤਹਿਤ ਮਾਮਲਾ ਦਰਜ ਕਰਕੇ ਪਤਨੀ ਨੀਲਮ ਰਾਣੀ ਨੂੰ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here