ਫਤਹਿਗੜ੍ਹ ਸਾਹਿਬ ’ਚ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ/ ਟਰੱਕ ਨੇ ਸਕੂਟਰ ’ਤੇ ਜਾਂਦਿਆਂ ਨੂੰ ਮਾਰੀ ਟੱਕਰ/ ਪੁਲਿਸ ਨੇ ਟਰੱਕ ਚਾਲਕ ਖਿਲਾਫ ਦਰਜ ਕੀਤਾ ਕੇਸ

0
2

 

ਫਤਹਿਗੜ੍ਹ ਦੇ ਪਿੰਡ ਆਲਮਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਸਕੂਟਰ ਸਵਾਰ ਪਤੀ-ਪਤਨੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਾਸੀ ਧਰਮਵੀਰ ਸਿੰਘ ਆਪਣੀ ਪਤਨੀ ਸ਼ਸ਼ੀ ਬਾਲਾ ਸਮੇਤ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਵਾਪਸ ਪਰਤ ਰਹੇ ਸੀ ਕਿ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਟਰੱਕ ਚਾਲਕ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 41-ਬੀ ਦੇ ਰਹਿਣ ਵਾਲੇ ਧਰਮਵੀਰ ਸਿੰਘ ਆਪਣੀ ਪਤਨੀ ਸ਼ਸ਼ੀ ਬਾਲਾ ਨਾਲ ਆਪਣੀ ਸਕੂਟਰੀ ‘ਤੇ ਸਵਾਰ ਹੋ ਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਜਦੋਂ ਉਹ ਨਤਮਸਤਕ ਕਰਨ ਤੋਂ ਬਾਅਦ ਵਾਪਸ ਚੰਡੀਗੜ੍ਹ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਪਹੁੰਚਣ ‘ਤੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ  ਟੱਕਰ ਮਾਰ ਦਿੱਤੀ। ਹਾਦਸਾ ਏਨਾ ਭਿਆਨਕ ਸੀ ਕਿ ਸਕੂਟਰੀ ਸਵਾਰ ਪਤੀ-ਪਤਨੀ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੱਸੀ ਪਠਾਣਾ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ।  ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਹਾਦਸਾਗ੍ਰਸਤ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਟਰੱਕ ਚਾਲਕ ਦਲਜੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here