ਪੰਜਾਬ ਲੰਬੀ ਦੇ ਪਿੰਡ ਕਬਰਵਾਲਾ ਪੰਚਾਇਤ ਦਾ ਨਸ਼ੇ ਖਿਲਾਫ ਐਕਸ਼ਨ/ ਨਸ਼ੇ ਰੋਕਣ ਲਈ ਸਰਬਸੰਮਤੀ ਨਾਲ ਮਤਾ ਪਾਸ/ ਜ਼ਮਾਨਤ ਦੇਣ ਵਾਲੇ ਨੂੰ 10 ਹਜ਼ਾਰ ਜ਼ੁਰਮਾਨੇ ਦਾ ਫੈਸਲਾ By admin - August 26, 2026 0 2 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਕਬਰਵਾਲਾ ਦੀ ਪੰਚਾਇਤ ਨੇ ਨਸ਼ਾ ਤਸਕਰਾਂ ਖਿਲਾਫ ਵੱਡਾ ਐਕਸ਼ਨ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਮਤਾ ਪਾਸ ਕਰ ਕੇ ਫੜੇ ਗਏ ਨਸ਼ਾ ਤਸਕਰਾਂ ਦੀ ਜ਼ਮਾਨਤ ਦੇਣ ਵਾਲਿਆਂ ਨੂੰ ਵੀ 10 ਹਜਾਰ ਤਕ ਜੁਰਮਾਨੇ ਦਾ ਫੈਸਲਾ ਕੀਤਾ ਹੈ। ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਤੋਂ ਮੁਨਿਆਦੀ ਕਰਵਾ ਕੇ ਇਸ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਫ਼ੈਸਲਾ ਲਾਗੂ ਕਰਨ ਅਤੇ ਨਸ਼ਾ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਕਮੇਟੀ ਵੀ ਬਣਾਈ ਗਈ ਹੈ ਜੋ ਪੀੜਤ ਨੌਜਵਾਨਾਂ ਦੇ ਘਰ ਜਾ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।