ਪੰਜਾਬ ਪੈਰੋਲ ਮਾਮਲੇ ਨੂੰ ਲੈ ਕੇ ਕੇਂਦਰ ’ਤੇ ਵਰ੍ਹੇ ਜਥੇਦਾਰ ਗੜਗੱਜ/ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ/ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਕੀਤੀ ਮੰਗ By admin - August 26, 2026 0 3 Facebook Twitter Pinterest WhatsApp ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਕੇਂਦਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘਾਂ ਨੂੰ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਅੰਦਰ ਡੱਕਿਆ ਹੋਇਆ ਹੈ, ਦੂਜੇ ਪਾਸੇ ਗੰਭੀਰ ਦੋਸ਼ਾਂ ਅਧੀਨ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਬੰਦੀ ਸਿੰਘਾਂ ਦੇ ਮਾਮਲੇ ਵਿਚ ਦੋਹਰੇ ਮਾਪਦੰਡ ਅਪਨਾ ਰਹੀਆਂ ਨੇ ਜੋ ਅਤੀ ਨਿੰਦਣਯੋਗ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਭਾਈ ਹਵਾਲਾ ਨੂੰ ਤੁਰੰਤ 10 ਦਿਨ ਦੀ ਪੈਰੋਲ ਦੇਣ ਦੀ ਮੰਗ ਕੀਤੀ ਤਾਂ ਜੋ ਉਹ ਆਪਣੀ ਬਿਮਾਰ ਮਾਤਾ ਦੀ ਸੇਵਾ ਕਰ ਸਕਣ।