ਪੰਜਾਬ ਮਾਨਸਾ ਦੇ ਅਰਬਨ ਅਸਟੇਟ ਲਈ ਜ਼ਮੀਨ ਐਕਵਾਇਰ ਦਾ ਵਿਰੋਧ ਸ਼ੁਰੂ/ ਕਿਸਾਨਾਂ ਨੇ ਨਵੀਂ ਪਾਲਸੀ ਤਹਿਤ ਜ਼ਮੀਨਾਂ ਦੇਣ ਤੋਂ ਕੀਤੀ ਨਾਂਹ/ ਕਿਹਾ, ਕਿਸੇ ਵੀ ਕੀਮਤ ’ਤੇ ਜ਼ਮੀਨ ਐਕਵਾਇਰ ਨਹੀਂ ਹੋਣ ਦੇਣਗੇ ਕਿਸਾਨ By admin - June 10, 2025 0 8 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਮਾਨਸਾ ਜਿਲ੍ਹੇ ਦੇ ਪਿੰਡ ਠੁਠਿਆਵਾਲੀ ਨੇੜੇ ਬਣਨ ਵਾਲੇ ਅਰਬਨ ਅਸਟੇਟ ਲਈ 212 ਏਕੜ ਜ਼ਮੀਨ ਐਕਵਾਇਰ ਕਰਨ ਦਾ ਮੁੱਦਾ ਗਰਮਾ ਗਿਆ ਐ। ਕਿਸਾਨਾਂ ਨੇ ਇਸ ਅਰਬਨ ਅਸਟੇਟ ਲਈ ਜ਼ਮੀਨਾ ਦੇਣ ਤੋਂ ਇਨਕਾਰ ਕਰ ਦਿੱਤਾ ਐ। ਕਿਸਾਨਾਂ ਦਾ ਕਹਿਣਾ ਐ ਕਿ ਉਹ ਸਰਕਾਰ ਦੀ ਨਵੀਂ ਨੀਤੀ ਤਹਿਤ ਇਕ ਇੰਚ ਵੀ ਜ਼ਮੀਨ ਨਹੀਂ ਦੇਣਗੇ। ਕਿਸਾਨਾਂ ਨੇ ਕਿਹਾ ਕਿ ਉਹ ਇਸ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ ਅਤੇ ਜੇਕਰ ਸਰਕਾਰ ਨੇ ਫੈਸਲਾ ਨਾ ਬਦਲਿਆਂ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਦੱਸਣਯੋਗ ਐ ਕਿ ਸਰਕਾਰ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ਹਿਰੀ ਅਰਬਨ ਸਟੇਟ ਬਣਾਉਣ ਲਈ ਜ਼ਮੀਨ ਪ੍ਰਾਪਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿੱਚ ਮਾਨਸਾ, ਬਠਿੰਡਾ, ਮੋਗਾ, ਫਿਰੋਜ਼ਪੁਰ ਅਤੇ ਨਵਾਂਸ਼ਹਿਰ ਸ਼ਾਮਲ ਹਨ। ਮਾਨਸਾ ਜ਼ਿਲ੍ਹੇ ਵਿੱਚ ਸਰਕਾਰ ਨੇ ਪਿੰਡ ਠੂਠਿਆਵਾਲੀ ਦੀ 212 ਏਕੜ ਜ਼ਮੀਨ ਪ੍ਰਾਪਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸਦਾ ਕਿਸਾਨ ਸੰਗਠਨਾਂ ਦੇ ਇੱਕ ਸਮੂਹ ਨੇ ਵਿਰੋਧ ਕੀਤਾ ਹੈ। ਅੱਜ ਪਿੰਡ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀ ਜ਼ਮੀਨ ਦਾ ਇੱਕ ਇੰਚ ਵੀ ਸਰਕਾਰ ਨੂੰ ਨਹੀਂ ਦੇਣਗੇ ਅਤੇ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕਾਰੋਬਾਰ ਚਲਾਉਣ ਲਈ ਉਨ੍ਹਾਂ ਦੀ ਜ਼ਮੀਨ ਦੇ ਬਦਲੇ 1200 ਗਜ਼ ਜ਼ਮੀਨ ਨਾਲ ਲੁਭਾਇਆ ਜਾ ਰਿਹਾ ਹੈ, ਪਰ ਉਹ ਇਹ ਨਹੀਂ ਚਾਹੁੰਦੇ ਅਤੇ ਉਹ ਆਪਣੀ ਜ਼ਮੀਨ ਕਿਸੇ ਵੀ ਕੀਮਤ ‘ਤੇ ਐਕੁਆਇਰ ਨਹੀਂ ਹੋਣ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਇਸ ਪਿੰਡ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਆਉਣ ਵਾਲੇ ਦਿਨਾਂ ਵਿੱਚ ਸਰਕਾਰ ਹੋਰ ਪਿੰਡਾਂ ਦੀ ਜ਼ਮੀਨ ਵੀ ਕਾਰਪੋਰੇਟ ਲੋਕਾਂ ਨੂੰ ਐਕਵਾਇਰ ਕਰਕੇ ਦੇ ਦੇਵੇਗੀ, ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ਤੇ ਸਫਲ ਨਹੀਂ ਹੋਣ ਦੇਣਗੇ।