ਪੰਜਾਬ ਜਲੰਧਰ ਵਿਖੇ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਮਿਲੇ ਅਨਿਲ ਠਾਕੁਰ/ ਵਪਾਰੀਆਂ ਦੇ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ/ ਡਿਪਟੀ ਕਮਿਸ਼ਨਰ ਸਮੇਤ ਆਲਾ ਅਧਿਕਾਰੀ ਰਹੇ ਮੌਜੂਦ By admin - August 26, 2026 0 2 Facebook Twitter Pinterest WhatsApp ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਅੱਜ ਗੁਰਦਾਸਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਮੀਡੀਆ ਨਾਲ ਗੱਲਬਾਤ ਦੌਰਨਾ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ, ਜਿਸ ਦੇ ਚਲਦਿਆਂ ਵਪਾਰੀਆਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਲਈ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਨਾਂ ਵੱਲੋਂ ਪੰਜਾਬ ਭਰ ਵਿੱਚ 800 ਦੇ ਕਰੀਬ ਮੀਟਿੰਗਾਂ ਕੀਤੀਆ ਗਈਆ ਹਨ। ਉਨ੍ਹਾਂ ਦੱਸਿਆ ਕਿ ਵਪਾਰੀਆਂ ਵੱਲੋਂ 7000 ਹਜਾਰ ਦੇ ਕਰੀਬ ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਇਆ ਗਈਆ ਜਿਸ ਵਿੱਚੋ ਟ੍ਰੇਡਰਜ਼ ਕਮਿਸ਼ਨ ਲਗਭਗ 6000 ਸ਼ਿਕਾਇਤਾਂ ਦਾ ਨਿਪਟਾਰਾ ਕਰ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 40 ਕਰੋੜ ਦੇ ਫ਼ੰਡ ਮੁਹੱਈਆ ਕਰਵਾਇਆ ਗਿਆ ਹੈ, ਜਿਸ ਵਿੱਚੋਂ ਹਰ ਜ਼ਿਲ੍ਹੇ ਨੂੰ 2-2 ਕਰੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀਆਂ ਭਰਾਵਾਂ ਦੀਆਂ ਛੋਟੀਆਂ- ਛੋਟੀਆਂ ਮੁਸ਼ਕਲਾ ਜਿਵੇ ਬਿਜਲੀ ਦੀਆਂ ਤਾਰਾ, ਬਾਥਰੂਮ, ਸੜਕਾਂ ਦੀ ਮੁਰੰਮਤ ਅਤੇ ਹੋਰ ਵੱਖ-ਵੱਖ ਮੁਸ਼ਕਲਾ ਉਨ੍ਹਾਂ ਦੇ ਕੋਲ ਜਾ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਸੀ ਵਾਪਰੀਆਂ ਭਰਾਵਾਂ ਨੂੰ ਅਪੀਲ ਕਰਦੇ ਹਾਂ ਟਰੇਡਰਜ਼ ਕਮਿਸ਼ਨ ਉਨ੍ਹਾਂ ਦੀਆ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਹੈ। ਉਨ੍ਹਾ ਕਿਹਾ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਉੱਪਰਾਲਾ ਕਰਕੇ ਇਸ ਦਾ ਹੱਲ ਕੱਢਿਆ ਗਿਆ ਹੈ ਕਿ ਪਿਛਲੇ 70 ਸਾਲਾ ਤੋਂ ਪਿਛਲੀਆਂ ਸਰਕਾਰਾਂ ਨੇ ਜੋ ਵਾਪਰੀਆਂ ਭਰਾਵਾਂ ਦੀਆਂ ਮੁਸ਼ਕਲਾ ਨੂੰ ਅਣਗੌਲਿਆ ਕੀਤਾ ਗਿਆ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਛੋਟੇ-ਵੱਡੇ ਵਾਪਰੀ ਦੀਆਂ ਮੁਸ਼ਕਲਾ ਇਸ ਕਮਿਸ਼ਨ ਤਹਿਤ ਹੱਲ ਕੀਤੀਆਂ ਜਾਣਗੀਆਂ।