ਚੰਡੀਗੜ੍ਹ ’ਚ ਭਾਜਪਾ ’ਤੇ ਵਰ੍ਹੇ ਸਾਂਸਦ ਗੁਰਜੀਤ ਔਜਲਾ/ ਪੰਜਾਬ ਨੂੰ ਲਗਾਤਾਰ ਅਣਗੌਲਣ ਦੇ ਲਾਏ ਇਲਜ਼ਾਮ/ ਆਮ ਆਦਮੀ ਪਾਰਟੀ ਦਾ ਕੋਈ ਭਵਿੱਖ ਨਾ ਹੋਣ ਦਾ ਦਾਅਵਾ

0
2

ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਵਿਰੋਧੀ ਪਾਰਟੀਆਂ ਤਿੱਖੇ ਨਿਸ਼ਾਨੇ ਸਾਧੇ। ਅਕਾਲੀ ਭਾਜਪਾ ਗਠਜੋੜ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਪੰਜਾਬ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਦੇ ਚਲਦਿਆਂ ਪੰਜਾਬ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਉਤੇ ਧੱਕੇ ਨਾਲ ਕਬਜ਼ਾ ਕਰਨਾ ਚਾਹੁੰਦੀ ਹੈ, ਪਰ ਇਨ੍ਹਾਂ ਦਾ ਇਹ ਤਜਰਬਾ ਇੱਥੇ ਸਫਲ ਨਹੀਂ ਹੋਵੇਗਾ। ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਕੋਈ ਭਵਿੱਖ ਨਹੀਂ ਹੈ।
ਔਜਲਾ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦੋਵੇਂ ਦੇਸ਼ ਅਤੇ ਪੰਜਾਬ ਦੇ ਹਿੱਤ ਵਿੱਚ ਕੰਮ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਦਾਅਵਾ ਕੀਤਾ ਕਿ ਦੋਵਾਂ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ। ਆਮ ਆਦਮੀ ਪਾਰਟੀ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ‘ਆਪ’ ਦਾ ਵੀ ਕੋਈ ਭਵਿੱਖ ਨਹੀਂ ਹੈ। ਗੁਰਜੀਤ ਸਿੰਘ ਔਜਲਾ ਨੇ ਖੰਡ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ‘ਤੇ ਵੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੰਡ ਬਹੁਤ ਮਹਿੰਗੀ ਹੋ ਗਈ ਹੈ, ਜਿਸ ਨਾਲ ਆਮ ਲੋਕਾਂ ‘ਤੇ ਵਿੱਤੀ ਬੋਝ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਮ ਲੋਕਾਂ ਨਾਲ ਸਬੰਧਤ ਮਹਿੰਗਾਈ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ ਅਤੇ ਸਰਕਾਰ ਤੋਂ ਜਵਾਬ ਮੰਗੇਗੀ।

LEAVE A REPLY

Please enter your comment!
Please enter your name here