ਪੰਜਾਬ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅਨੋਖਾ ਪ੍ਰਦਰਸ਼ਨ/ ਮਹਿੰਗਾਈ ਦੇ ਵਿਰੋਧ ’ਚ ਲਾਇਆ ਖੰਡ ਦਾ ਲੰਗਰ/ ਮੁਫਤ ਖੰਡ ਵੰਡ ਕੇ ਕੇਂਦਰ ਖਿਲਾਫ ਕੀਤੀ ਨਾਅਰੇਬਾਜ਼ੀ By admin - August 26, 2026 0 3 Facebook Twitter Pinterest WhatsApp ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਚੰਡੀਗੜ੍ਹ ਵਿਖੇ ਖੰਡ ਦਾ ਲੰਗਰ ਲਾਇਆ ਗਿਆ। ਕਾਂਗਰਸੀ ਆਗੂਆਂ ਨਾ ਸਟਾਲ ਲਗਾ ਕੇ ਲੋਕਾਂ ਨੂੰ ਮੁਫਤ ਖੰਡ ਦੇ ਪੈਕੇਟ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਸ ਲੰਗਰ ਦਾ ਮਕਸਦ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਕਾਰਨ ਆਮ ਪਰਿਵਾਰਾਂ ‘ਤੇ ਪੈ ਰਹੇ ਵਿੱਤੀ ਬੋਝ ਵੱਲ ਧਿਆਨ ਖਿੱਚਣਾ ਸੀ। ਇਸੇ ਦੌਰਾਨ ਕਾਂਗਰਸੀ ਆਗੂਆਂ ਨੇ ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।