ਪੰਜਾਬ ਸੰਗਰੂਰ ਦੇ ਪਿੰਡ ਸ਼ੇਰੋ ’ਚ ਨੂੰਹ ਵੱਲੋਂ ਸੱਸ ਦਾ ਕਤਲ/ਪੁਲਿਸ ਨੇ ਨੂੰਹ ਸਮੇਤ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ By admin - August 28, 2026 0 3 Facebook Twitter Pinterest WhatsApp ਸੰਗਰੂਰ ਦੇ ਪਿੰਡ ਸ਼ੇਰੋ ਵਿਖੇ ਇਕ ਕੁਲਯੁੱਗੀ ਨੂੰਹ ਵੱਲੋਂ ਆਪਣੀ ਸੱਸ ਦਾ ਕਤਲ ਕਰ ਦੇਣ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ, ਜਿਸ ਦਾ ਕਤਲ ਉਸਦੀ ਨੂੰਹ ਜਸਵੀਰ ਕੌਰ ਅਤੇ ਉਸਦੇ ਭਾਈ ਅਤੇ ਇੱਕ ਦੋਸਤ ਗੁਰਵਿੰਦਰ ਸਿੰਘ, ਹਰਮਨਦੀਪ ਸਿੰਘ ਵਲੋਂ ਕੀਤਾ ਗਿਆ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਕਰਨੈਲ ਸਿੰਘ ਨੇ ਬਿਆਨ ਦਿੱਤੇ ਕਿ 24 ਜੁਲਾਈ ਨੂੰ ਉਸ ਦੀ ਭੈਣ ਬਲਜੀਤ ਕੌਰ ਵਾਸੀ ਸ਼ੇਰੋ ਜਿਲ੍ਾ ਸੰਗਰੂਰ ਦਾ ਕਤਲ ਉਸਦੀ ਨੂੰਹ ਜਸਵੀਰ ਕੌਰ ਅਤੇ ਉਸਦੇ ਭਾਈ ਅਤੇ ਇੱਕ ਦੋਸਤ ਗੁਰਵਿੰਦਰ ਸਿੰਘ, ਹਰਮਨਦੀਪ ਸਿੰਘ ਵਲੋਂ ਕੀਤਾ ਗਿਆ ਹੈ, ਜਿਸ ਸਬੰਧੀ ਥਾਣਾ ਚੀਮਾ ਪੁਲਿਸ ਵੱਲੋਂ 25 ਅਗਸਤ ਨੂੰ ਮਾਮਲਾ ਦਰਜ ਕਰਕੇ ਦੋਸ਼ਣ ਜਸਵੀਰ ਕੌਰ, ਗੁਰਵਿੰਦਰ ਸਿੰਘ ਅਤੇ ਹਰਮਨਦੀਪ ਸਿੰਘ ਉਕਤਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਐਸਪੀ ਸਰਦਾਰ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸਰਾਹਣੇ ਅਤੇ ਤੋਲੀਏ ਦੀ ਮਦਦ ਨਾਲ ਬਲਜੀਤ ਕੌਰ ਦਾ ਮੂੰਹ ਘੁੱਟ ਕੇ ਉਸਦਾ ਕਤਲ ਕੀਤਾ ਗਿਆ ਦੋਸ਼ੀਆਂ ਪਾਸੋਂ ਬਕੂਆ ਸਮੇਂ ਵਰਤਿਆ ਹੋਇਆ ਸਰਹਾਣਾ ਅਤੇ ਦੋਸ਼ੀਆਂ ਗੁਰਵਿੰਦਰ ਸਿੰਘ ਅਤੇ ਹਰਮਨਦੀਪ ਸਿੰਘ ਉਕਤਾਨ ਵੱਲੋਂ ਵਾਰਦਾਤ ਵਿੱਚ ਵਰਤਿਆ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਹਨ ਜਿਨਾਂ ਨਾਲ ਡੁੰਘਾਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।