ਹੁਸ਼ਿਆਰਪੁਰ ’ਚ ਵਿਦਿਆਰਥਣ ਨਾਲ ਜਬਰ-ਜਨਾਹ/ ਸਰਕਾਰੀ ਸਕੂਲ ਮਾਸਟਰ ’ਤੇ ਲੱਗੇ ਇਲਜ਼ਾਮ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ

0
4

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਵਿਚ ਸਰਕਾਰੀ ਸਕੂਲ ਦੀ 12 ਸਾਲਾ ਵਿਦਿਆਰਥਣ ਨਾਲ ਜਬਰ-ਜਨਾਹ ਦੀ ਖਬਰ ਸਾਹਮਣੇ ਆਈ ਹੈ। ਸਥਾਨਕ ਪੁਲਿਸ ਨੇ ਸਰਕਾਰੀ ਸਕੂਲ ਦੇ ਹੈਡਮਾਸਟਰ ਅਨੁਜ ਵਾਸੂਦੇਵ ਖਿਲਾਫ ਜਬਰ ਜਨਾਹ ਦੇ ਜਿਨਸੀ ਸ਼ੋਸ਼ਣ ਤੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤਾ ਦੇ ਪਿਤਾ ਵੱਲੋਂ ਦਿੱਤੀ ਸ਼ਿਕਾਇਤ ਮੁਤਾਬਕ ਹੈੱਡ ਮਾਸਟਰ ਨੇ ਲੜਕੀ ਨਾਲ ਪਹਿਲਾਂ ਨਾਮ ਕੱਟਣ ਦੀ ਧਮਕੀ ਦੇ ਕੇ ਛੇੜਛਾੜ ਕੀਤੀ ਅਤੇ ਫਿਰ ਜਬਰ ਜਨਾਹ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਘਟਨਾ 11 ਅਗੱਸਤ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਲੜਕੀ ਦੇ ਪਿਤਾ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਉਸ ਦੀ ਬੇਟੀ ਕੁਝ ਦਿਨਾਂ ਤੋਂ ਸਕੂਲ ਜਾਣ ਤੋਂ ਇਨਕਾਰ ਕਰ ਰਹੀ ਸੀ। ਕਾਰਨ ਪੁੱਛਣ ’ਤੇ ਲੜਕੀ ਨੇ ਰੋਂਦਿਆਂ ਦੱਸਿਆ ਕਿ ਸਕੂਲ ਦਾ ਹੈਡਮਾਸਟਰ ਕਾਫ਼ੀ ਸਮੇਂ ਤੋਂ ਉਸ ਨਾਲ ਗਲਤ ਹਰਕਤਾਂ ਕਰਦਾ ਸੀ, ਸਰੀਰਕ ਛੇੜਛਾੜ ਕਰਦਾ ਅਤੇ ਕਿਸੇ ਨੂੰ ਦੱਸਣ ’ਤੇ ਸਕੂਲ ਵਿੱਚੋਂ ਨਾਮ ਕੱਟਣ ਦੀਆਂ ਧਮਕੀਆਂ ਦਿੰਦਾ ਸੀ। ਸ਼ਿਕਾਇਤ ਮੁਤਾਬਕ, 11 ਅਗਸਤ 2026 ਨੂੰ ਸਕੂਲ ਦੀ ਛੁੱਟੀ ਤੋਂ ਬਾਅਦ ਹੈਡਮਾਸਟਰ ਉਸ ਨੂੰ ਜਬਰਦਸਤੀ ਆਪਣੀ ਕਾਰ ਵਿੱਚ ਬਿਠਾ ਕੇ ਲੈ ਗਿਆ।
ਦੋਸ਼ ਹੈ ਕਿ ਰਸਤੇ ਵਿੱਚ ਸ਼ਮਸ਼ਾਨ ਘਾਟ ਨੇੜੇ ਗੱਡੀ ਰੋਕ ਕੇ ਉਸ ਨੇ ਲੜਕੀ ਨੂੰ ਜਬਰਦਸਤੀ ਚਿੱਟੇ ਰੰਗ ਦੀ ਨਸ਼ੀਲੀ ਗੋਲੀ ਖੁਆਈ ਅਤੇ ਉਸ ਨਾਲ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਉਹ ਲੜਕੀ ਨੂੰ ਘਰ ਤੋਂ ਕਰੀਬ 500 ਮੀਟਰ ਪਹਿਲਾਂ ਉਤਾਰ ਕੇ ਫ਼ਰਾਰ ਹੋ ਗਿਆ। ਥਾਣਾ ਹਰਿਆਣਾ ਪੁਲਿਸ ਨੇ ਪੀੜਤਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ।

LEAVE A REPLY

Please enter your comment!
Please enter your name here