ਪੰਜਾਬ ਅਜਨਾਲਾ ’ਚ ਵਿਧਾਇਕ ਧਾਲੀਵਾਲ ਨੇ ਕੀਤੀ ਸਫਾਈ/ ਮਿਸ਼ਨ ਕਲੀਨ ਪੰਜਾਬ ਤਹਿਤ ਚਲਾਈ ਸਫਾਈ ਮੁਹਿੰਮ/ ਗੰਦਗੀ ਫੈਲਾਉਣ ਵਾਲਿਆਂ ਨੂੰ ਸਖਤ ਕਾਰਵਾਈ ਦੀ ਚਿਤਾਵਨੀ By admin - August 29, 2026 0 5 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਸੂਬੇ ਭਰ ਅੰਦਰ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਵਿੱਚ ਵੀ ਸਫਾਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਵਿਧਾਇਕ ਧਾਲੀਵਾਲ ਅਤੇ ਐਸ.ਡੀ.ਐਮ. ਚਾਰੂਮੀਤਾ ਨੇ ਸਫਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਖੁਦ ਸਫਾਈ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼ਹਿਰ ਵਿਚ ਗੰਦਗੀ ਫੈਲਾਉਣ ਵਾਲਿਆਂ ਨੂੰ ਸਖਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਜਿੱਥੇ-ਜਿੱਥੇ ਵੀ ਕੂੜੇ ਦੇ ਡੰਪ ਬਣੇ ਹੋਏ ਹਨ, ਉਨ੍ਹਾਂ ਨੂੰ ਸਾਫ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣਾ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਸ਼ਹਿਰ ਵਾਸੀ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਾ ਸੁੱਟਣ ਅਤੇ ਸਫਾਈ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਇਸ ਦੇ ਨਾਲ ਹੀ ਰੇਹੜੀ ਵਾਲਿਆਂ ਅਤੇ ਰੈਸਟੋਰੈਂਟ ਮਾਲਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਗੰਦਗੀ ਨਾ ਫੈਲਾਉਣ ਅਤੇ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਗੰਦਗੀ ਫੈਲਾਉਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ SDM ਮੈਡਮ ਚਾਰੂਮੀਤਾ ਨੇ ਵੀ ਲੋਕਾਂ ਨੂੰ ਸਾਫ ਸਫਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਉਹਨਾਂ ਰੇੜੀ ਵਾਲਿਆਂ ਅਤੇ ਰੈਸਟੋਰੈਂਟ ਵਾਲਿਆਂ ਸੜਕਾਂ ਉੱਪਰ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਗੰਦਗੀ ਫੈਲਾਉਂਦਾ ਫੜਿਆ ਗਿਆ, ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।