ਤਰਨ ਤਾਰਨ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ 4 ਕਿੱਲੋ 405 ਗਰਾਮ ਹੈਰੋਇਨ ਬਰਾਮਦ/ ਸਰਹੱਦ ਨੇੜੇ ਖੇਤਾਂ ’ਚ ਪਈ ਮਿਲੀ ਖੇਪ

0
3

ਤਰਨ ਤਾਰਨ ਪੁਲਿਸ ਨੇ ਬੀਐਸਐਫ ਦੀ ਮਦਦ ਨਾਲ ਸਾਂਝੀ ਕਾਰਵਾਈ ਕਰਦਿਆਂ 4 ਕਿੱਲੋ 405 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਬਰਾਮਦਗੀ ਥਾਣਾ ਵਲਟੋਹਾ ਅਧੀਨ ਆਉਂਦੇ ਪਿੰਡ ਕਾਲੀਆਂ ਸਕੱਤਰਾਂ ਦੇ ਖੇਤਾਂ ਵਿਚੋਂ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਖੇਤਾਂ ਵਿਚ ਸਪਰੇਅ ਕਰ ਰਹੇ ਕਿਸਾਨ ਨੇ ਇਕ ਸ਼ੱਕੀ ਥੈਲਾ ਵੇਖਣ ਬਾਅਦ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕਰਨ ਤੇ ਥੈਲੇ ਵਿਚੋਂ ਹੈਰੋਇਨ ਬਰਾਮਦ ਹੋਈ। ਇਹ ਖੇਪ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੇ ਜਾਣ ਦਾ ਸ਼ੱਕ ਹੈ। ਪੁਲਿਸ ਨੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here