ਪੰਜਾਬ ਭਾਈ ਹਵਾਰਾ ਨੂੰ ਪੈਰੋਲ ਮਾਮਲੇ ’ਚ ਮੁੱਖ ਮੰਤਰੀ ਮਾਨ ਨੂੰ ਮਿਲੇ ਸਿੱਖ ਆਗੂ/ ਭੈਣ ਪੁਸ਼ਪਿੰਦਰ ਕੌਰ ਵੀ ਰਹੇ ਮੌਜੂਦ/ ਪੈਰੋਲ ਮਾਮਲੇ ’ਚ ਸਹਿਯੋਗ ਲਈ ਕੀਤਾ ਧੰਨਵਾਦ By admin - August 30, 2026 0 4 Facebook Twitter Pinterest WhatsApp ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਉਨ੍ਹਾਂ ਦੀ ਭੈਣ ਪੁਸ਼ਪਿੰਦਰ ਕੌਰ ਵੱਲੋਂ ਅੱਜ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਤੋਂ ਇਲਾਵਾ ਭਾਈ ਹਰਪ੍ਰੀਤ ਸਿੰਘ ਰਾਣਾ ਅਤੇ ਭਾਈ ਜਸਵੰਤ ਸਿੱਧੂਪੁਰ ਵੀ ਮੌਜੂਦ ਰਹੇ। ਮੁਲਾਕਾਤ ਦੌਰਾਨ ਭਾਈ ਹਵਾਰਾ ਦੀ ਪੈਰੋਲ ਸਬੰਧੀ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਵੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਪੈਦਾ ਹੋਣ ਦੇਣ ਦਾ ਭਰੋਸਾ ਦਿਵਾਇਆ ਹੈ। ਮੁੱਖ ਮੰਤਰੀ ਮਾਨ ਨੇ ਵਫਦ ਨੂੰ ਪੈਰੋਲ ਦਿਵਾਉਣ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਹੁਕਮਾਂ ਅਨੁਸਾਰ ਸ਼ਾਂਤੀ ਬਹਾਲ ਰੱਖਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੈਰੋਲ ਸਬੰਧੀ ਰਹਿੰਦੀ ਕਾਰਵਾਈ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਤਾਂ ਜੋ ਬਿਮਾਰ ਮਾਂ ਆਪਣੇ ਪੁੱਤਰ ਨੂੰ ਜਿਊਂਦੇ ਜੀਅ ਮਿਲ ਸਕੇ।