ਬਟਾਲਾ ’ਚ ਵਿਧਾਇਕ ਵੱਲੋਂ ਨਿਯਕਤੀ ਪੱਤਰ ਵੰਡ ਸਮਾਗਮ/ ਆਂਗਣਵਾੜੀ ਹੈਲਪਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ/ ਕਿਹਾ, ਬਿਨਾਂ ਸਿਫਾਰਸ਼ ਤੇ ਪੈਸੇ ਤੋਂ ਨੌਕਰੀਆਂ ਦੇ ਰਹੀ ਸਰਕਾਰ

0
3

ਬਟਾਲਾ ਵਿਖੇ ਅੱਜ ਵਿਸ਼ੇਸ਼ ਨਿਯੁਕਤੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ 29 ਦੇ ਕਰੀਬ ਆਗਣਵਾੜੀ ਹੈਲਪਰਾਂ ਨੂੰ ਨਿਯੁਕਤ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਯੋਗਤਾ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ਵਿੱਚ ਮੈਰਿਟ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਇਸੇ ਦੌਰਾਨ ਵਿਰੋਧੀਆਂ ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਵੱਲੋਂ ਏਆਈ ਵੀਡੀਓ ਬਣਾ ਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਕੋਝੀ ਹਰਕਤ ਹੈ। ਉਹਨਾਂ ਵਿਰੋਧੀਆਂ ਨੂੰ ਕਿਹਾ ਕਿ ਰਾਜਨੀਤੀ ਮੁੱਦਿਆ ’ਤੇ ਕਰਨ ਨਾ ਕਿ ਐਸੀਆ ਵੀਡੀਓ ਵਾਇਰਲ ਕਰ ਕੇ।  ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਧਰ ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here