ਪੰਜਾਬ ਸਰਹਿੰਦ ਵਿਖੇ ਭਾਜਪਾ ਕਿਸਾਨ ਮੋਰਚਾ ਦੀ ਮੀਟਿੰਗ/ ਅਜੈਬ ਸਿੰਘ ਜਖਵਾਲੀ ਬਣੇ ਮੁੜ ਜ਼ਿਲ੍ਹਾ ਪ੍ਰਧਾਨ/ ਆਉਂਦੀਆਂ ਚੋਣਾਂ ਨੂੰ ਲੈ ਕੇ ਕੀਤੀ ਵਿਚਾਰ-ਚਰਚਾ By admin - August 30, 2026 0 7 Facebook Twitter Pinterest WhatsApp ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਭੱਟੀ ਫਾਰਮ, ਸਰਹਿੰਦ ਵਿਖੇ ਹੋਈ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਵੱਲੋਂ ਅਜੈਬ ਸਿੰਘ ਜਖਵਾਲੀ ਨੂੰ ਮੁੜ ਤੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਮੁੜ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਪਹਿਲਾਂ ਦੀ ਤਰ੍ਹਾਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਦੀ ਮੁੜ ਨਿਯੁਕਤੀ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਮੀਟਿੰਗ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਅਤੇ ਸੂਬਾ ਉਪ ਪ੍ਰਧਾਨ ਮੇਜਰ ਸਿੰਘ ਟਿੱਬੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਕਿਸਾਨਾਂ ਨਾਲ ਸਬੰਧਤ ਮੁੱਦਿਆਂ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।