ਪੰਜਾਬ ਫਤਹਿਗੜ੍ਹ ਸਾਹਿਬ ਦੇ ਪਿੰਡ ਪੋਲਾ ਨੂੰ ਵਿਧਾਇਕ ਦਾ ਤੋਹਫਾ/ 2 ਕਰੋੜ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ/ ਲਾਇਬ੍ਰੇਰੀ ਬਣਾਉਣ ਦਾ ਕੀਤਾ ਐਲਾਨ By admin - August 30, 2026 0 6 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਪਿੰਡ ਪੋਲਾ ਦੀ ਪੰਚਾਇਤ ਵੱਲੋਂ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕੰਮ ਕਰਵਾਏ ਜਾ ਰਹੇ ਨੇ। ਇਨ੍ਹਾਂ ਕੰਮਾਂ ਦਾ ਉਦਘਾਟਨ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿਚ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਪੋਲਾ ਦੀ ਪੰਚਾਇਤ ਦੀ ਕੀਤੇ ਜਾ ਰਹੇ ਕੰਮਾਂ ਲਈ ਭਰਵੀਂ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੋਲਾ ਦੀ ਬਹਿਤਰੀਨ ਕਾਰਗੁਜ਼ਾਰੀ ਨੂੰ ਦੇਖਦਿਆਂ ਪੰਚਾਇਤ ਨੂੰ ਰਾਸ਼ਟਰੀ ਪੱਧਰ ‘ਤੇ ‘ਸਰਵੋਤਮ ਪੰਚਾਇਤ ਪੁਰਸਕਾਰ’ ਨਾਲ ਨਵਾਜਿਆ ਜਾਵੇਗਾ। ਪੰਚਾਇਤ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਆਂਗਣਵਾੜੀ ਸੈਂਟਰ, ਦੋ ਮੁੱਖ ਰਸਤੇ, ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ, ਖੂਬਸੂਰਤ ਪਾਰਕ, ਪਿੰਡ ਦੀ ਸੱਥ ਅਤੇ ਪੰਚਾਇਤ ਘਰ ਸ਼ਾਮਲ ਹਨ। ਉਦਘਾਟਨੀ ਸਮਾਰੋਹ ਦੌਰਾਨ ਪਿੰਡ ਵਾਸੀਆਂ ਵੱਲੋਂ ਤੀਆਂ ਦਾ ਤਿਉਹਾਰ ਵੀ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ, ਸਰਪੰਚ ਮਾਨ ਸਿੰਘ ਅਤੇ ਪਿੰਡ ਦੇ ਪਤਵੰਤਿਆਂ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਵਿਧਾਇਕ ਰਾਏ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।